ਅੰਮ੍ਰਿਤਸਰ— ਅੰਮ੍ਰਿਤਸਰ ਦੇ ਅਟਾਰੀ ਬਾਰਡਰ 'ਤੇ ਦਰਸ਼ਕਾਂ ਲਈ ਬਣ ਰਹੀ ਗੈਲਰੀ ਦਾ ਲੈਂਟਰ ਡਿੱਗਣ ਨਾਲ ਹੋਏ ਹਾਦਸੇ 'ਚ ਇਕ ਬੱਚੇ ਦੀ ਮੌਤ ਹੋ ਗਈ, ਜਦੋਂ ਕਿ ਚਾਰ ਵਿਅਕਤੀ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਜਿਸ ਬੱਚੇ ਦੀ ਮੌਤ ਹੋਈ ਹੈ ਉਹ 10 ਸਾਲ ਦਾ ਹੈ ਅਤੇ ਕਰਨਾਟਕ ਦਾ ਰਹਿਣ ਵਾਲਾ ਹੈ। ਇਹ ਹਾਦਸਾ ਰੀਟ੍ਰੀਟ ਸੈਰੇਮਨੀ ਦੌਰਾਨ ਵਾਪਰਿਆ ਹੈ। ਸੂਤਰਾਂ ਨੇ ਦੱਸਿਆ ਕਿ ਜ਼ੀਰੋ ਲਾਈਨ ਨੇੜੇ ਬਣ ਰਹੀ ਗੈਲਰੀ ਦਾ ਲੈਂਟਰ ਡਿੱਗਣ ਕਾਰਨ ਇਹ ਹਾਦਸਾ ਹੋਇਆ।ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵਾਹਗਾ ਬਾਰਡਰ 'ਤੇ ਰੀਟ੍ਰੀਟ ਸੈਰੇਮਨੀ ਦੇਖਣ ਪਾਕਿਸਾਤਨ ਅਤੇ ਭਾਰਤ ਵੱਲੋਂ ਵੱਡੀ ਗਿਣਤੀ 'ਚ ਲੋਕ ਪਹੁੰਚਦੇ ਹਨ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ਇੱਕੋ ਇੱਕ ਅਜਿਹਾ ਰਸਤਾ ਹੈ, ਜਿੱਥੋਂ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਕੀਤਾ ਜਾਂਦਾ ਹੈ।
 ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਨੂੰ ਕੱਢਿਆ ਘਰੋਂ 
NEXT STORY