ਨਵੀਂ ਦਿੱਲੀ—ਏਸ਼ੀਆਈ ਬਾਜ਼ਾਰਾਂ 'ਚ ਚੰਗੇ ਵਾਧੇ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 225 ਅੰਕ ਭਾਵ 1 ਫੀਸਦੀ ਦੀ ਉਛਾਲ ਦੇ ਨਾਲ 22,722 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹੈਂਗ ਸੇਂਗ 115 ਅੰਕ ਭਾਵ 0.4 ਫੀਸਦੀ ਵਧ ਕੇ 28,418 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹਾਲਾਂਕਿ ਐੱਸ. ਜੀ. ਐਕਸ ਨਿਫਟੀ ਸਪਾਟ ਹੋ ਕੇ 10,200 ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ ਸਪਾਟ ਹੈ, ਜਦਕਿ ਸਟ੍ਰੇਟਸ ਟਾਈਮਜ਼ 'ਚ 0.5 ਫੀਸਦੀ ਦੀ ਮਜ਼ਬੂਤੀ ਆਈ ਹੈ। ਤਾਈਵਾਨ ਇੰਡੈਕਸ 0.2 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ। ਸ਼ੰਘਾਈ ਕੰਪੋਜ਼ਿਟ 'ਚ 0.25 ਫੀਸਦੀ ਦੀ ਗਿਰਾਵਟ ਦਿਸ ਰਹੀ ਹੈ।
ਅਮਰੀਕੀ ਬਾਜ਼ਾਰ ਮਜ਼ਬੂਤੀ ਦੇ ਨਾਲ ਬੰਦ
NEXT STORY