ਨਵੀਂ ਦਿੱਲੀ- ਆਮ ਜਨਤਾ ਦੇ ਲਈ ਵੱਡੀ ਖ਼ੁਸ਼ਖ਼ਬਰੀ ਹੈ। ਇਕ ਸਤੰਬਰ ਤੋਂ ਪੈਟਰੋਲ-ਡੀਜ਼ਲ ਤਿੰਨ ਰੁਪਏ ਤੱਕ ਸਸਤਾ ਹੋ ਸਕਦਾ ਹੈ। ਕੌਮਾਂਤਰੀ ਬਾਜ਼ਾਰ ਦੇ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇ ਕਾਰਨ ਦੋ ਤੋਂ ਤਿੰਨ ਰੁਪਏ ਪੈਟਰੋਲ-ਡੀਜ਼ਲ ਸਸਤਾ ਹੋ ਸਕਦਾ ਹੈ। ਇਕ ਸਤੰਬਰ ਨੂੰ ਤੇਲ ਕੰਪਨੀਆਂ ਦੀ ਬੈਠਕ ਹੈ ਅਤੇ ਇਸ 'ਚ ਕੀਮਤ ਘੱਟ ਕਰਨ 'ਤੇ ਫੈਸਲਾ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਅਗਸਤ ਨੂੰ ਆਇਲ ਮਾਰਕਿਟਿੰਗ ਕੰਪਨੀਆਂ ਨੇ ਸਮੀਖਿਆ ਬੈਠਕ ਦੇ ਦੌਰਾਨ ਪੈਟਰੋਲ 'ਚ 1.27 ਪ੍ਰਤੀ ਲੀਟਰ ਅਤੇ ਡੀਜ਼ਲ 'ਚ 1.17 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਸੀ।
15 ਅਗਸਤ ਨੂੰ ਖਤਮ ਸਮਾਂ ਮਿਆਦ ਦੇ ਦੌਰਾਨ ਕੌਮਾਂਤਰੀ ਬਾਜ਼ਾਰ ਦੇ ਕਰੂਡ ਆਇਲ ਦੀ ਕੀਮਤ 50.68 ਡਾਲਰ ਪ੍ਰਤੀ ਬੈਰਲ ਸੀ, ਜਦੋਂਕਿ 31 ਅਗਸਤ ਨੂੰ ਖਤਮ ਸਮਾਂ ਮਿਆਦ ਦੇ ਦੌਰਾਨ ਆਇਲ ਦੀ ਕੀਮਤ ਘੱਟ ਕੇ 44.28 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਕਰੂਡ ਆਇਲ ਦੀਆਂ ਕੀਮਤਾਂ 'ਚ ਇਸ ਗਿਰਾਵਟ ਨਾਲ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦੀ ਸੰਭਾਵਨਾ ਵੱਧ ਹੋ ਗਈ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਕਮਜ਼ੋਰ ਖੁੱਲ੍ਹਿਆ
NEXT STORY