ਜਲੰਧਰ (ਚੋਪੜਾ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀ ਮੰਡਲ ਵਾਧੇ ਤੋਂ ਬਾਅਦ ਪੰਜਾਬ ਦਾ ਵਿਕਾਸ ਨਵੀਂ ਰਫਤਾਰ ਫੜੇਗਾ ਅਤੇ ਸੂਬਾ ਇਕ ਵਾਰ ਫਿਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਦਿਆਂ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ। ਇਹ ਸ਼ਬਦ ਪੰਜਾਬ ਸੂਬਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਕਹੇ। ਰਾਣਾ ਰੰਧਾਵਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸਿਰਫ ਇਕ ਸਾਲ ਦੇ ਕਾਰਜਕਾਲ 'ਚ ਆਪਣੇ ਚੋਣ ਵਾਅਦਿਆਂ ਨੂੰ ਅਮਲੀ ਜਾਮਾ ਪੁਆਇਆ ਹੈ। ਕੈਪਟਨ ਅਮਰਿੰਦਰ ਸਰਕਾਰ ਨੇ ਜਿੱਥੇ ਡਰੱਗਜ਼ ਸਮੱਗਲਰਾਂ ਨੂੰ ਨੱਥ ਪਾਉਂਦਿਆਂ ਸੂਬੇ ਦੀ ਜਵਾਨੀ ਨੂੰ ਬਚਾਇਆ, ਉਥੇ ਹੀ ਗੈਂਗਸਟਰਾਂ ਦੇ ਸਫਾਏ ਨਾਲ ਕਾਨੂੰਨ ਵਿਵਸਥਾ ਨੂੰ ਵੀ ਕਾਇਮ ਕੀਤਾ। ਰਾਣਾ ਰੰਧਾਵਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਨੇ ਕਿਸਾਨਾਂ ਅਤੇ ਦਲਿਤ ਵਰਗ ਦੇ ਕਰਜ਼ਿਆਂ ਨੂੰ ਮੁਆਫ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਦਲਿਤਾਂ, ਕਿਸਾਨੀ ਅਤੇ ਜਵਾਨੀ ਦੇ ਅਸਲ 'ਚ ਰੱਖਿਅਕ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਮੰਡੀਆਂ 'ਚ ਕਿਸਾਨਾਂ ਦੀ ਖੂਨ ਪਸੀਨੇ ਦੀ ਕਮਾਈ ਦੇ ਇਕ-ਇਕ ਦਾਣੇ ਦਾ ਮੁੱਲ ਪੈਣ ਲੱਗਾ ਹੈ। ਲਿਫਟਿੰਗ ਦੀ ਕੋਈ ਸਮੱਸਿਆ ਨਹੀਂ। ਆੜ੍ਹਤੀਆਂ ਅਤੇ ਕਿਸਾਨਾਂ ਦਾ ਪੈਸਾ 48 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਖਾਤਿਆਂ 'ਚ ਪਹੁੰਚ ਰਿਹਾ ਹੈ। ਰਾਣਾ ਰੰਧਾਵਾ ਨੇ ਕਿਹਾ ਕਿ 10 ਸਾਲਾਂ 'ਚ ਜਨਤਾ ਦੀ ਲੁੱਟ-ਖਸੁੱਟ ਕਰਨ ਵਾਲੇ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਕੋਲੋਂ ਕੈਪਟਨ ਅਮਰਿੰਦਰ ਸਰਕਾਰ ਦੀਆਂ ਪ੍ਰਾਪਤੀਆਂ ਹਜ਼ਮ ਨਹੀਂ ਹੋ ਰਹੀਆਂ ਅਤੇ ਇਸ ਬੌਖਲਾਹਟ 'ਚ ਉਹ ਬੇਬੁਨਿਆਦ ਬਿਆਨਬਾਜ਼ੀ ਕਰਕੇ ਜਨਤਾ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ।
ਉਨ੍ਹਾਂ ਨੇ ਕਿਹਾ ਕਿ ਪਰ ਸੂਬੇ ਦੀ ਜਨਤਾ ਸਭ ਸਮਝ ਚੁੱਕੀ ਹੈ ਕਿ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰੱਖਿਆ ਸਿਰਫ ਕੈਪਟਨ ਅਮਰਿੰਦਰ ਜਿਹਾ ਸਮਰੱਥ ਆਗੂ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਦਲਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ 'ਚ ਬਾਦਲ ਸਰਕਾਰ ਦੇ ਰਾਜ ਦੀਆਂ ਵਧੀਕੀਆਂ ਦਾ ਹਸ਼ਰ ਇਕ ਵਾਰ ਫਿਰ ਨਜ਼ਰ ਆਵੇਗਾ।
ਫਗਵਾੜਾ ਗੋਲੀ ਕਾਂਡ ਦੇ ਵਿਰੋਧ 'ਚ ਬਸਪਾ ਵੱਲੋਂ ਪ੍ਰਦਰਸ਼ਨ
NEXT STORY