ਫਗਵਾੜਾ (ਜਲੋਟਾ) : ਐੱਸ. ਟੀ. ਐੱਫ. ਨੇ ਚਹੇੜੂ ਪੁਲਸ ਦੇ ਸਹਿਯੋਗ ਨਾਲ ਮਾਧੋਪੁਰ ਪਿੰਡ 'ਚੋਂ ਇਕ ਨੌਜਵਾਨ ਨੂੰ ਨਸ਼ੇ ਵਾਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਨੂੰ ਚਹੇੜੂ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਐੱਸ. ਟੀ. ਐੱਫ. ਦੇ ਏ. ਆਈ. ਜੀ. ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫਗਵਾੜਾ ਇੰਚਾਰਜ ਬਲਜੀਤ ਸਿੰਘ ਖਹਿਰਾ ਦੀ ਅਗਵਾਈ 'ਚ ਐੱਸ. ਟੀ. ਐੱਫ. ਤੇ ਚਹੇੜੂ ਪੁਲਸ ਨੇ ਸਾਂਝੇ ਤੌਰ 'ਤੇ ਛਾਪੇਮਾਰੀ ਕਰ ਕੇ ਸਤਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਗੁਰਦਿਆਲ ਸਿੰਘ ਮਾਧੂਪੁਰ ਨੂੰ 282 ਗ੍ਰਾਮ ਨਸ਼ੀਲਾ ਪਾਊਡਰ, 50 ਨਸ਼ੀਲੇ ਕੈਪਸੂਲ ਤੇ 30 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 5 ਮੈਂਬਰ ਜ਼ਖ਼ਮੀ
NEXT STORY