ਨਡਾਲਾ (ਸ਼ਰਮਾ) - ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਭੁਲੱਥ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਪੁਲਸ ਵਲੋਂ ਚੌਕੀ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਬੈਂਕਾਂ ਲਾਗੇ ਸ਼ਾਹੀ ਮਾਰਕੀਟ 'ਚ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ਼ੱਕੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਰੋਕਿਆ, ਜਿਸ ਨੇ ਆਪਣਾ ਨਾਂ ਕੁੰਦਨ ਲਾਲ ਪੁੱਤਰ ਬਾਬੂ ਰਾਮ ਵਾਸੀ ਬਟਾਲਾ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਤੋਂ 20 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਮੁਣਸ਼ੀ ਗਿਆਨ ਸਿੰਘ, ਹੌਲਦਾਰ ਪਰਮਜੀਤ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ ਵੀ ਮੌਜੂਦ ਸਨ।
ਅਫ਼ਵਾਹ ਜਾਂ ਸੱਚਾਈ? ਨਾਬਾਲਗਾ ਦੇ ਵਿਆਹ 'ਤੇ ਉੱਠਿਆ ਸਵਾਲੀਆ ਨਿਸ਼ਾਨ
NEXT STORY