ਜਲੰਧਰ- ਅਮਰੀਕੀ ਸਮਾਰਟਫੋਨ ਨਿਰਮਾਤਾ ਕੰਪਨੀ 9n6ocus ਨੇ ਆਪਣੀ ਐਪਿਕ ਸੀਰੀਜ਼ ਦਾ ਨਵਾਂ ਸਮਾਰਟਫੋਨ Epic 1 ਲਾਂਚ ਕੀਤਾ ਹੈ ਜਿਸ ਦੀ ਭਾਰਤ 'ਚ ਕੀਮਤ 12,999 ਰੁਪਏ ਰੱਖੀ ਗਈ ਹੈ। ਕੰਪਨੀ ਨੇ ਇਸ ਹੈਂਡਸੈੱਟ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਵਿਕਰੀ 25 ਅਕਤੂਬਰ ਤੋਂ ਸ਼ੁਰੂ ਹੋਵੇਗੀ।
ਮੈਟਲ ਬਾਡੀ ਨਾਲ ਬਣੇ ਇਸ ਫਿੰਗਰਪ੍ਰਿੰਟ ਸੈਂਸਰ ਨਾਲ ਲੈਸ ਸਮਾਰਟਫੋਨ 'ਚ 5.5-ਇੰਚ ਦੀ ਫੁੱਲ-ਐੱਚ.ਡੀ. ਡਿਸਪਲੇ ਦਿੱਤੀ ਗਈ ਹੈ ਜੋ 1080x1920 ਪਿਕਸਲ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦੀ ਹੈ ਨਾਲ ਹੀ ਇਸ ਵਿਚ 1.2 ਗੀਗਾਹਰਟਜ਼ ਮੀਡੀਆਟੈੱਕ ਐੱਮਟੀ6797ਐੱਮ ਡੈਕਾ-ਕੋਰ ਪ੍ਰੋਸੈਸਰ ਅਤੇ ਮਾਲੀ ਟੀ720 ਐੱਮ.ਪੀ.2 ਜੀ.ਪੀ.ਯੂ. ਮੌਜੂਦ ਹੈ। ਐਂਡ੍ਰਾਇਡ 6.0 ਮਾਰਸ਼ਮੈਲੋ 'ਤੇ ਆਧਾਰਿਤ ਇਸ 4ਜੀ ਸਮਾਰਟਫੋਨ 'ਚ 3ਜੀ.ਬੀ. ਰੈਮ ਦੇ ਨਾਲ 32ਜੀ.ਬੀ. ਇੰਟਰਨਲ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਰਾਹੀਂ ਵਧਾਇਆ ਜਾ ਸਕਦਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ ਤਾਂ ਐੱਲ.ਈ.ਡੀ. ਫਲੈਸ਼ ਨਾਲ ਇਸ ਵਿਚ 16 ਮੈਗਾਪਿਕਸਲ ਦਾ ਰਿਅਰ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮੌਜੂਦ ਹੈ। ਇਸ ਸਮਾਰਟਫੋਨ 'ਚ 3000ਐੱਮ.ਏ.ਐੱਚ. ਦੀ ਪਾਵਰ ਵਾਲੀ ਬੈਟਰੀ ਲੱਗੀ ਹੈ ਜਿਸ ਬਾਰੇ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਹ 10 ਘੰਟਿਆਂ ਦਾ ਟਾਕਟਾਈਮ ਦੇਵੇਗੀ।
ਰਿਲਾਇੰਸ ਜਿਓ ਦੇ ਗਾਹਕਾਂ ਲਈ ਵੱਡੀ ਖੁਸ਼ਖਬਰੀ!
NEXT STORY