ਮੈਲਬੋਰਨ (ਮਨਦੀਪ ਸੈਣੀ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਨਿੱੱਘੀ ਯਾਦ ਨੂੰ ਸਮਰਪਿਤ 21ਵਾਂ ਸ਼ਹੀਦੀ ਟੂਰਨਾਮੈਂਟ 10-11 ਜੂਨ ਨੂੰ ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰਿਫਿਥ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਮਾਵੀ, ਮਨਜੀਤ ਸਿੰਘ ਲਾਲੀ ਅਤੇ ਮਨਜੀਤ ਸਿੰਘ ਖੈੜਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਮੈਲਬੋਰਨ, ਸਿਡਨੀ, ਸ਼ੈਪਰਟਨ, ਬ੍ਰਿਸਬੇਨ, ਐਡੀਲੇਡ ਅਤੇ ਨਿਊਜ਼ੀਲੈਂਡ ਤੋਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਟੂਰਨਾਮੈਂਟ 'ਚ ਕਬੱਡੀ, ਫੁੱਟਬਾਲ, ਵਾਲੀਬਾਲ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਲਈ ਮਿਊਜ਼ੀਕਲ ਚੇਅਰ ਅਤੇ ਹੋਰ ਦਿਲਚਸਪ ਮੁਕਾਬਲੇ ਰੱਖੇ ਗਏ ਹਨ। ਇਸ ਮੌਕੇ ਗੱਤਕੇ ਦਾ ਪ੍ਰਦਰਸ਼ਨ ਅਤੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਟੂਰਨਾਮੈਂਟ ਵਿਚ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਜਾਣਕਾਰੀ ਭਰਪੂਰ ਪ੍ਰਦਰਸ਼ਨੀ ਵੀ ਲਾਈ ਜਾਵੇਗੀ। 10 ਜੂਨ ਨੂੰ ਗੁਰਦੁਆਰਾ ਸਾਹਿਬ ਗ੍ਰਿਫਿਥ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ ਜਥੇ ਅਤੇ ਪੰਥਕ ਬੁਲਾਰੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ।
ਕੈਨੇਡਾ 'ਚ ਵੇਚੀ ਜਾਵੇਗੀ 146 ਸਾਲ ਪੁਰਾਣੀ ਚਰਚ (ਤਸਵੀਰਾਂ)
NEXT STORY