ਵੈਨਕੂਵਰ— ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਦੇ ਕੋਕੁਈਟਲਾਮ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਵਾਪਰੇ ਦਰਦਨਾਕ ਹਾਦਸੇ ਵਿਚ ਦੋ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ਵਿਚ ਜ਼ਖਮੀ ਹੋਏ ਪੰਜ ਹੋਰ ਵਿਅਕਤੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਾਦਸਾ ਕਈ ਵਾਹਨਾਂ ਦੇ ਆਪਸ ਵਿਚ ਟਕਰਾਉਣ ਕਰਕੇ ਲੌਗੀਡ ਹਾਈਵੇਅ 'ਤੇ ਵਾਪਰਿਆ। ਹਾਦਸੇ ਤੋਂ ਬਾਅਦ ਹਾਈਵੇਅ ਨੂੰ ਚਿਲਕੋ ਡਰਾਈਵ ਤੋਂ ਪਿਟ ਰਿਵਰ ਰੋਡ ਤੱਕ ਬੰਦ ਕਰ ਦਿੱਤਾ ਗਿਆ। ਪੁਲਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਸਟਾਫ ਸਾਰਜੈਂਟ ਡਾਨ ਨੇ ਇਸ ਹਾਦਸੇ ਨੂੰ ਭਿਆਨਕ ਦੱਸਿਆ ਹੈ। ਡਾਨ ਨੇ ਕਿਹਾ ਕਿ ਇਹ ਪੀੜਤ ਪਰਿਵਾਰ ਲਈ ਬੇਹੱਦ ਦੁਖਦ ਸਮਾਂ ਹੈ।
ਅਮਰੀਕਾ ਨੇ ਭਾਰਤੀ ਵਿਅਕਤੀ ਦੀ ਨਾਗਰਿਕਤਾ ਰੱਦ ਕਰਕੇ ਸੁਣਾਈ 5 ਸਾਲ ਦੀ ਸਜ਼ਾ
NEXT STORY