ਮੈਲਬੌਰਨ— ਸ਼ਹਿਰ ਦੇ ਦੱਖਣੀ ਕਰਾਸ ਰੇਲਵੇ ਸਟੇਸ਼ਨ ਸ਼ਨੀਵਾਰ ਰਾਤ ਨੂੰ ਤਿੰਨ ਲੜਕੀਆਂ ਵਲੋਂ ਇੱਕ ਲੜਕੀ 'ਤੇ ਚਾਕੂ ਨਾਲ ਵਾਰ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਰਾਤੀਂ 10 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਦੀ ਟਾਇਲਟ 'ਚ ਵਾਪਰੀ। ਤਿੰਨਾਂ ਲੜਕੀਆਂ ਨੇ 21 ਸਾਲਾ ਪੀੜਤਾ ਦੀ ਬਾਂਹ 'ਤੇ ਵਾਰ ਕੀਤਾ। ਅਧਿਕਾਰੀਆਂ ਮੁਤਾਬਕ ਉਕਤ ਲੜਕੀ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ, ਜਿੱਥੇ ਫਿਲਹਾਲ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੋਂ ਲੜਕੀਆਂ ਮੌਕੇ ਤੋਂ ਫਰਾਰ ਹੋ ਗਈਆਂ ਅਤੇ ਪੁਲਸ ਵਲੋਂ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਸੰਬੰਧ 'ਚ ਜਨਤਕ ਸਹਿਯੋਗ ਦੀ ਅਪੀਲ ਵੀ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਕਿਸੇ ਕੋਲ ਇਸ ਬਾਰੇ 'ਚ ਕੋਈ ਵੀ ਜਾਣਕਾਰੀ ਹੈ, ਉਹ ਤੁਰੰਤ ਪੁਲਸ ਨੂੰ ਸੂਚਿਤ ਕਰੇ।
ਪਾਕਿਸਤਾਨੀ ਸੁਰੱਖਿਆ ਫੌਜ ਨੇ 11 ਅਫਗਾਨੀ ਅੱਤਵਾਦੀਆਂ ਨੂੰ ਕੀਤਾ ਢੇਰ
NEXT STORY