ਮੈਲਬੌਰਨ (ਏਜੰਸੀ)— ਆਸਟ੍ਰੇਲੀਆ ਦੇ ਮੈਲਬੌਰਨ 'ਚ ਸਥਿਤ ਚਾਇਨਾਟਾਊਨ ਰੈਸਟੋਰੈਂਟ 'ਚ ਅੱਗ ਲੱਗ ਗਈ। ਰੈਸਟੋਰੈਂਟ ਖਾਲੀ ਸੀ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਨੇੜੇ ਦੀਆਂ ਇਮਾਰਤਾਂ ਨੂੰ ਖਾਲੀ ਕਰਵਾਇਆ ਗਿਆ ਅਤੇ ਧੂੰਏ ਦੀ ਚਿਤਾਵਨੀ ਜਾਰੀ ਕੀਤੀ ਗਈ। ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਸੋਮਵਾਰ ਦੀ ਰਾਤ ਤਕਰੀਬਨ 9.00 ਵਜੇ ਘਟਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਹੇਫਰਟਨ ਲੇਨ ਬਿਲਡਿੰਗ 'ਚ ਅੱਗ ਬੁਝਾਉਣ ਲਈ ਬੁਲਾਇਆ ਗਿਆ।
ਐਮਰਜੈਂਸੀ ਅਧਿਕਾਰੀ ਅਤੇ ਫਾਇਰ ਫਾਈਟਰਜ਼ ਨੇ ਤਕਰੀਬਨ 1 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ। ਅਧਿਕਾਰੀਆਂ ਨੇ ਦੱਸਿਆ ਅੱਗ ਕੰਟਰੋਲ ਤੋਂ ਬਾਹਰ ਹੋ ਗਈ ਸੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਚੰਗੀ ਗੱਲ ਇਹ ਰਹੀ ਕਿ ਅੱਗ ਲੱਗਣ ਦੀ ਘਟਨਾ ਵਿਚ ਕੋਈ ਨਹੀਂ ਝੁਲਸਿਆ। ਅੱਗ ਲੱਗਣ ਕਾਰਨ ਚਾਰੋਂ ਪਾਸੇ ਧੂੰਆ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਅੱਗ ਲੱਗਣ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਪਾਕਿ ਨੌਜਵਾਨ ਨੂੰ ਘਰ ਦੀ ਕੰਧ 'ਤੇ 'ਹਿੰਦੂਸਤਾਨ ਜ਼ਿੰਦਾਬਾਦ' ਲਿਖਣ ਦੇ ਦੋਸ਼ 'ਚ ਕੀਤਾ ਗਿਆ ਗ੍ਰਿਫਤਾਰ
NEXT STORY