ਸਿਡਨੀ— ਮੰਗਲਵਾਰ ਨਿਊ ਸਾਊਥ ਵੇਲਜ਼ 'ਚ ਦੋ ਟਰੱਕਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਸੂਬੇ ਦੇ ਲੀਟਨ ਸ਼ਹਿਰ 'ਚ ਦੁਪਹਿਰ 2 ਵਜੇ ਦੇ ਕਰੀਬ ਵਾਪਰਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਤੋਂ ਬਾਅਦ ਦੋਹਾਂ ਟਰੱਕਾਂ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਦੋਹਾਂ ਚਾਲਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਟੱਕਰ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ।
ਚਿਲੀ 'ਚ ਅੱਗ ਦੀ ਲਪੇਟ 'ਚ ਆਉਣ ਕਾਰਨ ਸੈਂਕੜੇ ਘਰ ਤਬਾਹ
NEXT STORY