ਸਿਡਨੀ (ਵਾਰਤਾ)— ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਨੈਸ਼ਨਲ ਪਾਰਟੀ ਦੇ ਨੇਤਾ ਬਾਰਨਾਬਾਏ ਜੌਇਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਮੀਡੀਆ ਸਕੱਤਰ ਨਾਲ ਪ੍ਰੇਮ ਸੰਬੰਧਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਬਾਰਨਾਬਾਏ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਬਾਨਾਰਬਾਏ ਜੌਇਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਹਟ ਜਾਣਗੇ ਅਤੇ ਮੰਤਰੀ ਮੰਡਲ ਤੋਂ ਵੀ ਅਸਤੀਫ ਦੇਣਗੇ। ਜੌਇਸ ਨੇ ਕਿਹਾ ਕਿ ਉਹ ਸੋਮਵਾਰ ਨੂੰ ਨੈਸ਼ਨਲ ਪਾਰਟੀ ਪ੍ਰਧਾਨ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਗੇ। ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦੀ ਗਠਜੋੜ ਵਾਲੀ ਸਰਕਾਰ ਵਿਚ ਇਹ ਪਾਰਟੀ ਵੀ ਸ਼ਾਮਿਲ ਹੈ। ਹਾਲਾਂਕਿ ਟਰਨਬੁੱਲ ਸਰਕਾਰ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸੰਸਦ ਵਿਚ ਬਣੇ ਰਹਿਣਗੇ। ਕੈਥੋਲਿਕ ਈਸਾਈ ਜੌਇਸ ਬੀਤੇ 24 ਸਾਲਾਂ ਤੋਂ ਵਿਆਹੁਤਾ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਵੀ ਪਰਿਵਾਰਕ ਕਦਰਾਂ-ਕੀਮਤਾਂ ਮੁੱਲਾਂ ਦੇ ਆਧਾਰ 'ਤੇ ਚਲਾਇਆ ਸੀ।
ਪਾਕਿ : ਪੇਸ਼ਾਵਰ 'ਚ ਬੰਬ ਧਮਾਕਾ, 3 ਜ਼ਖਮੀ
NEXT STORY