ਸਵੀਡਨ/ਸਿਡਨੀ (ਏਜੰਸੀ)— ਸਵੀਡਨ ਦੇ ਸ਼ਹਿਰ ਗੋਟੇਨਬਰਗ 'ਚ ਇਕ ਆਸਟ੍ਰੇਲੀਅਨ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੀਡਨ ਦੇ ਸਥਾਨਕ ਸਮੇਂ ਅਨੁਸਾਰ ਪੁਲਸ ਨੂੰ ਬੁੱਧਵਾਰ ਦੀ ਸ਼ਾਮ ਨੂੰ ਤਕਰੀਬਨ 4.30 ਵਜੇ 30 ਸਾਲਾ ਵਿਅਕਤੀ ਗੋਟੇਨਬਰਗ 'ਚ ਜ਼ਖਮੀ ਹਾਲਤ ਮਿਲਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸਵੀਡਨ ਪੁਲਸ ਨੇ ਦੱਸਿਆ ਕਿ ਵਿਅਕਤੀ ਦੀ ਹਾਲਤ ਬਹੁਤ ਗੰਭੀਰ ਸੀ ਅਤੇ ਉਹ ਬੇਹੋਸ਼ ਦੀ ਹਾਲਤ 'ਚ ਮਿਲਿਆ।
ਪੁਲਸ ਸੁਰਾਗ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਦੇ ਸੰਬੰਧ 'ਚ ਪੁਲਸ ਨੇ ਕਿਸੇ ਤਰ੍ਹਾਂ ਦੀ ਕੋਈ ਗ੍ਰਿਫਤਾਰੀ ਨਹੀਂ ਕੀਤੀ ਹੈ। ਓਧਰ ਆਸਟ੍ਰੇਲੀਅਨ ਸਰਕਾਰ ਦੇ ਵਿਦੇਸ਼ ਮੰਤਾਰਲੇ ਵਲੋਂ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਫੋਰੈਂਸਿਕ ਤਕਨੀਸ਼ੀਅਨ ਅਤੇ ਪੁਲਸ ਦੇ ਖੋਜੀ ਕੁੱਤਿਆਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਕੇ ਦੋਸ਼ੀ ਵਿਅਕਤੀ ਨੂੰ ਲੱਭਿਆ ਜਾ ਰਿਹਾ ਹੈ। ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਕਿਹਾ ਕਿ ਇਸ ਘਟਨਾ ਦੇ ਸੰਬੰਧ 'ਚ ਜਾਂਚ ਚੱਲ ਰਹੀ ਹੈ ਅਤੇ ਹੋਰ ਇਸ ਬਾਰੇ ਕੋਈ ਵੇਰਵਾ ਨਹੀਂ ਹੈ ਪਰ ਆਸਟ੍ਰੇਲੀਅਨ ਸਰਕਾਰ ਪਰਿਵਾਰ ਨੂੰ ਮਦਦ ਮੁਹੱਈਆ ਕਰਵਾ ਰਹੀ ਹੈ।
ਯਮਨ 'ਚ 2017 'ਚ 120 ਤੋਂ ਜ਼ਿਆਦਾ ਹਵਾਈ ਹਮਲੇ ਹੋਏ: ਪੈਂਟਾਗਨ
NEXT STORY