ਪਰਥ— ਤੇਜ਼ ਗਤੀ ਰਫਤਾਰ ਨਾਲ ਇਕ ਕਾਰ ਚਾਲਕ ਨੂੰ ਉਸ ਵੇਲੇ ਕਾਬੂ ਕਰ ਲਿਆ ਗਿਆ ਜਦੋਂ ਉਸ ਨੇ ਇਕ ਪੁਲਸ ਮੁਲਾਜ਼ਮ ਦੀ ਕਾਰ 'ਚ ਟੱਕਰ ਮਾਰ ਦਿੱਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮ ਨੇ ਦੱਸਿਆ ਕਿ ਇਕ ਵਿਅਕਤੀ ਕਾਰ ਚੋਰੀ ਕਰ ਕੇ ਫਰਾਰ ਹੋ ਰਿਹਾ ਸੀ ਜਿਸ ਨੂੰ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ, ਜਿਸ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ ਅਤੇ ਉਹ ਹਸਪਤਾਲ 'ਚ ਜੇਰੇ ਇਲਾਜ ਹੈ। ਕਾਰ ਚੋਰ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ ਅਤੇ ਉਸ ਨੂੰ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਬੀਤੀ ਰਾਤ 8 ਵਜੇ ਦੀ ਹੈ, ਜਦੋਂ ਇਕ ਵਿਅਕਤੀ ਪਰਥ ਦੇ ਹਾਈ ਵਾਕੋਮਬੇ ਦੇ ਉਪ ਨਗਰ ਤੋਂ ਇਕ ਕਾਰ ਚੋਰੀ ਕਰਕੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚੋਰ ਨੂੰ 15 ਮਿੰਟ 'ਚ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਕਾਰ ਚੋਰੀ ਕਰਨ, ਗੱਡੀ ਨਾ ਰੋਕਣ ਅਤੇ ਗਲਤ ਤਰੀਕੇ ਨਾਲ ਕਾਰ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਦੀ ਮਹਿਲਾ ਸਾਥੀ ਵਿਰੁੱਧ ਵੀ ਕਾਰ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਹਾਫਿਜ਼ ਸਈਦ ਦੀ ਨਜ਼ਰਬੰਦੀ ਹੋਰ 30 ਦਿਨਾਂ ਲਈ ਵਧਾ ਦਿੱਤੀ ਗਈ
NEXT STORY