ਕੈਨੇਡਾ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ 'ਚ ਸੰਗਤਾਂ ਨੇ ਲਿਆ ਹਿੱਸਾ

You Are HereInternational
Monday, October 16, 2017-3:19 PM

ਬਰੈਂਪਟਨ (ਬਿਊਰੋ)— ਕੈਨੇਡਾ ਦੇ ਬਰੈਂਪਟਨ 'ਚ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਵਿਚ ਬਰੈਂਪਟਨ ਵਿਚ ਰਹਿੰਦੇ ਲੋਕਾਂ ਨੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਹਿੱਸਾ ਲਿਆ। ਇਹ ਨਗਰ ਕੀਰਤਨ ਬਰੈਂਪਟਨ ਦੇ ਗੁਰਦੁਆਰਾ ਸਿੱਖ ਸੰਗਤ ਵਲੋਂ ਕੱਢਿਆ ਗਿਆ। 

PunjabKesari
ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ਪਿੱਛੇ-ਪਿੱਛੇ ਸੰਗਤਾਂ ਦਾ ਵੱਡਾ ਹਜ਼ੂਮ ਦੇਖਣ ਨੂੰ ਮਿਲਿਆ। ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਇਸ ਤੋਂ ਉਪਰੰਤ ਕੀਰਤਨ ਦਰਬਾਰ ਸਜਾਏ ਗਏ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਦੇਸ਼ਾਂ ਹੀ ਵਿਦੇਸ਼ਾਂ 'ਚ ਵੀ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਕੈਨੇਡਾ 'ਚ ਰਹਿੰਦਾ ਸਿੱਖ ਭਾਈਚਾਰਾ ਸੰਗਤਾਂ ਨੂੰ ਇਸ ਦਿਹਾੜੇ ਨੂੰ ਮਨਾਉਣ ਲਈ ਪ੍ਰੇਰਿਤ ਕਰਦੇ ਹਨ ਅਤੇ ਲੋਕਾਂ ਨੂੰ ਸਿੱਖ ਧਰਮ ਨਾਲ ਜੁੜਦੇ ਹਨ।

Popular News

!-- -->