ਬ੍ਰਿਸਬੇਨ— ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ 'ਚ ਸ਼ਨੀਵਾਰ ਦੀ ਰਾਤ ਨੂੰ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 72 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਪੁਲਸ ਮੁਤਾਬਕ ਟੀ-ਬੋਨਟ ਕਾਰ ਅਤੇ ਯੂ. ਟੀ. ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਯੂ. ਟੀ. ਕਾਰ ਨੂੰ 24 ਸਾਲਾ ਨੌਜਵਾਨ ਚਲਾ ਰਿਹਾ ਸੀ। ਯੂ. ਟੀ. ਕਾਰ ਟੀ-ਬੋਨਟ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।
ਹਾਦਸੇ 'ਚ ਟੀ-ਬੋਨਟ ਕਾਰ 'ਚ ਸਵਾਰ 72 ਸਾਲਾ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 24 ਸਾਲਾ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਉਸ ਹਸਪਤਾਲ 'ਚ ਭਰਤੀ ਕਰਾਇਆ ਗਿਆ। ਇਹ ਹਾਦਸਾ ਬ੍ਰਿਸਬੇਨ ਦੇ ਰੈਨਕੋਰਨ 'ਚ ਨਰਸਰੀ ਰੋਡ ਚੌਰਾਹੇ 'ਤੇ ਵਾਪਰਿਆ। ਪੁਲਸ ਦਾ ਮੰਨਣਾ ਹੈ ਕਿ ਹਾਦਸੇ ਦਾ ਕਾਰਨ ਵਾਹਨਾਂ ਦੀ ਤੇਜ਼ ਰਫਤਾਰ ਸੀ।
ਪੁਲਸ ਦੇ ਬੁਲਾਰੇ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਧਿਆਨ ਨਾਲ ਗੱਡੀ ਨੂੰ ਚਲਾਉਣ। ਇਸ ਦੇ ਨਾਲ ਹੀ ਚਸ਼ਮਦੀਦ ਗਵਾਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਸ ਕਿਸੇ ਨੇ ਵੀ ਇਸ ਹਾਦਸੇ ਨੂੰ ਦੇਖਿਆ ਹੈ, ਉਹ ਸਾਡੇ ਨਾਲ ਸੰਪਰਕ ਕਰਨ। ਪੁਲਸ ਦਾ ਕਹਿਣਾ ਹੈ ਕਿ ਅਣਗਹਿਲੀ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ।
ਚੀਨੀ ਸਪੇਸ ਸਕਾਈਲੈਬ ਦਾ ਮਲਬਾ ਵਾਯੂਮੰਡਲ 'ਚ ਕੱਲ ਹੋਵੇਗਾ ਦਾਖਲ
NEXT STORY