ਸਿਡਨੀ— ਆਸਟ੍ਰੇਲੀਆ ਦੇ ਸਿਡਨੀ 'ਚ ਸ਼ਨੀਵਾਰ ਨੂੰ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 3 ਘਰਾਂ ਦੀਆਂ ਕੰਧਾਂ ਨੁਕਸਾਨੀਆਂ ਗਈਆਂ ਸਨ। ਇਸ ਹਾਦਸੇ ਕਾਰਨ 2 ਔਰਤਾਂ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਸੀ, ਜਿਨ੍ਹਾਂ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਬੱਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਹਸਪਤਾਲ ਲਿਜਾਣ ਕੇ ਟੈਸਟ ਕੀਤਾ ਗਿਆ। ਟੈਸਟ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਬੱਸ ਦੇ ਡਰਾਈਵਰ ਨੇ 10 ਗੁਣਾ ਵਧ ਸ਼ਰਾਬ ਪੀਤੀ ਹੋਈ ਸੀ।
ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ 'ਚ ਦਿਖਾਇਆ ਗਿਆ ਹੈ ਕਿ ਬੱਸ ਰੋਡ ਤੋਂ ਉਤਰ ਕੇ ਇਕ ਘਰ ਦੇ ਵਿਹੜੇ ਅੰਦਰ ਦਾਖਲ ਹੋ ਗਈ ਅਤੇ ਉਸ ਨੇ ਘਰ ਦੀ ਛੱਤ ਤੋੜ ਦਿੱਤੀ। ਜਿਸ ਤੋਂ ਬਾਅਦ ਬੱਸ ਨੇ ਦੋ ਹੋਰ ਘਰਾਂ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਾਇਆ, ਜਿਸ ਕਾਰਨ 3 ਲੋਕ ਜ਼ਖਮੀ ਹੋ ਗਏ। ਇਹ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਸੀ। ਹਾਦਸਾ ਸਿਡਨੀ ਦੇ ਐਪੀਪਿੰਗ ਰੋਡ 'ਤੇ ਵਾਪਰਿਆ। ਹਾਦਸੇ ਦੇ ਸਮੇਂ ਬੱਸ 'ਚ ਕੋਈ ਯਾਤਰੀ ਸਵਾਰ ਨਹੀਂ ਸੀ।
ਬੱਸ ਕੰਪਨੀ ਦੇ ਮਾਲਕ ਨੇ ਕਿਹਾ ਕਿ ਇੰਨਾ ਸ਼ੁੱਕਰ ਹੈ ਕਿ ਹਾਦਸੇ ਵਿਚ ਕਿਸੇ ਦੀ ਮੌਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸੁਰੱਖਿਆ ਰਿਕਾਰਡ ਹਨ ਅਤੇ ਮੈਂ ਇਸ ਮਾਮਲੇ 'ਚ ਕੁਝ ਨਹੀਂ ਕਹਾਂਗਾ, ਕਿਉਂਕਿ ਇਹ ਪੁਲਸ ਅਤੇ ਡਰਾਈਵਰ ਦੇ ਵਿਚਕਾਰ ਦਾ ਮਾਮਲਾ ਹੈ।
ਰੋਹਿੰਗਿਆ ਮੁਸਲਮਾਨਾਂ ਦੇ ਹੱਕ 'ਚ ਨਿੱਤਰੀ ਸ਼ੇਖ ਹਸੀਨਾ, ਚੁੱਕੇਗੀ ਇਹ ਕਦਮ
NEXT STORY