ਸਿਡਨੀ— ਆਸਟਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ 'ਚ ਦੇ ਦੋ ਵੱਡੇ ਇਲਾਕਿਆਂ 'ਚ ਇਸ ਸਮੇਂ 'ਚ ਝਾੜੀਆਂ ਨੂੰ ਭਿਆਨਕ ਅੱਗ ਲੱਗੀ ਹੋਈ ਹੈ। ਕਈ ਥਾਂਈ ਅੱਗ ਦੇ ਕਾਬੂ ਤੋਂ ਬਾਹਰ ਹੋ ਜਾਣ ਕਾਰਨ ਸਥਾਨਕ ਲੋਕਾਂ ਅਤੇ ਉਨ੍ਹਾਂ ਦੀਆਂ ਰਿਹਾਇਸ਼ਾਂ ਨੂੰ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਨਿਊ ਸਾਊਥ ਵੇਲਜ਼ ਦੇ ਰੂਰਲ ਫਾਇਰ ਸਰਵਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਭ ਤੋਂ ਵੱਡਾ ਖ਼ਤਰਾ ਹੰਟਰ ਵੈਲੀ ਅਤੇ ਸੂਟੋਨ 'ਚ ਰਹਿਣ ਵਾਲੇ ਲੋਕਾਂ ਲਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਹਾਂ ਇਲਾਕਿਆਂ 'ਚ ਅੱਗ ਨੇ ਵੱਡੇ ਰਕਬੇ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਜਿਸ ਕਾਰਨ ਲੋਕਾਂ ਅਤੇ ਉਨ੍ਹਾਂ ਦੇ ਘਰਾਂ 'ਤੇ ਅੱਗ ਦਾ ਵੱਡਾ ਖ਼ਤਰਾ ਮੰਡਰਾਅ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰਫਾਈਟਰਜ਼ ਦੇ ਨਾਲ-ਨਾਲ ਵਾਟਰ ਬੰਬਿੰਗ ਏਅਰਕ੍ਰਾਫਟ ਲੱਗੇ ਹੋਏ ਹਨ। ਇੰਨਾ ਹੀ ਨਹੀਂ, ਅੱਗ ਦੇ ਖ਼ਤਰੇ ਕਾਰਨ ਪ੍ਰਸ਼ਾਸਨ ਨੇ ਹੰਟਰ ਐਕਸਪ੍ਰੈੱਸਵੇਅ ਨੂੰ ਵੀ ਬੰਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਪੂਰੇ ਆਸਟਰੇਲੀਆ 'ਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ ਅਤੇ ਇਸ ਕਾਰਨ ਦੇਸ਼ 'ਚ ਵੱਖ-ਵੱਖ ਥਾਂਵਾਂ 'ਤੇ ਝਾੜੀਆਂ ਨੂੰ ਅੱਗ ਲੱਗਣ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਰਹਿੰਦੇ ਹਨ।
ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ 'ਚ ਅਮਰੀਕਾ ਨੇ ਕੀਤਾ ਭਾਰਤੀ ਡਾਕਟਰ ਗ੍ਰਿਫਤਾਰ
NEXT STORY