ਓਨਟਾਰੀਓ— ਕੈਨੇਡਾ ਦੇ ਸੂਬੇ ਓਨਟਾਰੀਓ ਦੇ ਸ਼ਹਿਰ ਬਰੈਂਪਟਨ 'ਚ ਤੀਆਂ ਦਾ ਮੇਲਾ ਮਨਾਇਆ ਗਿਆ। ਟਿੰਬਰਲੇਨ ਪਾਰਕ 'ਚ ਪੰਜਾਬ ਵਰਗਾ ਮਾਹੌਲ ਬਣ ਗਿਆ ਅਤੇ ਹਰ ਕੋਈ ਖੁਸ਼ੀ ਦੇ ਰੰਗ 'ਚ ਰੰਗਿਆ ਹੋਇਆ ਸੀ। ਇਸ ਮੌਕੇ ਪੰਜਾਬੀ ਮੂਲ ਦੀ ਧੀ ਅਤੇ ਐੱਮ.ਪੀ. ਸੋਨੀਆ ਸਿੱਧੂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਖਾਸ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।
ਉਨ੍ਹਾਂ ਇੱਥੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ। ਔਰਤਾਂ ਨੇ ਬੋਲੀਆਂ ਅਤੇ ਗਿੱਧਾ ਪਾ ਕੇ ਸਭ ਨੂੰ ਝੂਮਣ ਲਗਾ ਦਿੱਤਾ। ਲੋਕਾਂ ਨੇ ਪੰਜਾਬ ਸੰਬੰਧੀ ਆਪਣੇ-ਆਪਣੇ ਵਿਚਾਰ ਤੇ ਯਾਦਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਇੱਥੇ ਆ ਕੇ ਵੀ ਪੰਜਾਬ ਨੂੰ ਭੁੱਲ ਨਹੀਂ ਸਕੇ ਅਤੇ ਪੰਜਾਬ ਉਨ੍ਹਾਂ 'ਚ ਹਮੇਸ਼ਾ ਹੀ ਵਸਿਆ ਰਹੇਗਾ।
ਚੀਨ 'ਚ ਵੀ ਮਨਾਇਆ ਗਿਆ ਭਾਰਤ ਦਾ ਆਜ਼ਾਦੀ ਦਿਹਾੜਾ, ਬਣਿਆ ਭਾਰਤ ਵਰਗਾ ਮਾਹੌਲ
NEXT STORY