ਕੁਈਨਜ਼ਲੈਂਡ— ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਇੱਥੇ ਐਤਵਾਰ ਦੁਪਹਿਰ ਤਕ ਭਾਰੀ ਚੱਕਰਵਰਤੀ ਤੂਫਾਨ ਆ ਸਕਦਾ ਹੈ। ਆਸਟਰੇਲੀਆ ਦੇ ਸੂਬੇ ਕੁਈਨਜ਼ਲੈਂਡ 'ਚ ਅਗਲੇ 24 ਘੰਟਿਆਂ ਦੌਰਾਨ 300 ਮਿਲੀ ਮੀਟਰ ਤਕ ਦਾ ਮੀਂਹ ਪੈਣ ਦਾ ਖਦਸ਼ਾ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੁਈਨਜ਼ਲੈਂਡ ਅਤੇ ਉੱਤਰੀ-ਪੱਛਮੀ ਸਰਹੱਦ ਵੱਲ 250 ਕਿਲੋ ਮੀਟਰ ਦੇ ਇਲਾਕੇ 'ਚ ਮੌਸਮ ਖਰਾਬ ਹੀ ਰਹੇਗਾ।
ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਅੰਦਾਜ਼ਾ ਹੈ ਕਿ ਐਤਵਾਰ ਸ਼ਾਮ 4 ਵਜੇ ਤਕ ਇਸ ਤੂਫਾਨ ਦਾ ਪ੍ਰਭਾਵ ਰਹੇਗਾ। ਉਨ੍ਹਾਂ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਿਡਨੀ ਦੇ ਨੇੜਲੇ ਇਲਾਕਿਆਂ 'ਚ 98 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੀਆਂ ਅਤੇ ਇਸ ਕਾਰਨ ਕਾਫੀ ਨੁਕਸਾਨ ਹੋਇਆ। ਲੋਕਾਂ ਦੇ ਘਰਾਂ ਅਤੇ ਸੜਕਾਂ 'ਤੇ ਰੁੱਖ ਡਿੱਗ ਗਏ ਅਤੇ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ। ਗੜੇਮਾਰੀ ਅਤੇ ਮੀਂਹ ਲੋਕਾਂ ਲਈ ਪਰੇਸ਼ਾਨੀ ਬਣ ਗਏ ਹਨ। ਇਸੇ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ ਜਿਸ ਨੂੰ ਮੈਡੀਕਲ ਸਹਾਇਤਾ ਦਿੱਤੀ ਗਈ।
ਜੀ-20 ਸੰਮੇਲਨ ਤੋਂ ਪਹਿਲਾਂ ਹੋ ਸਕਦੀ ਹੈ ਟਰੰਪ ਅਤੇ ਪੀ.ਐੱਮ. ਮੋਦੀ ਦੀ ਮੁਲਾਕਾਤ
NEXT STORY