ਰੂਸ— ਬੁੱਧਵਾਰ ਨੂੰ ਰੂਸ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭਗੌਲਿਕ ਸਰਵੇਖਣ ਮੁਤਾਬਕ ਭੂਚਾਲ ਰੂਸ ਦੇ ਪੂਰਬ 'ਚ ਕਾਮਚਤਕਾ ਟਾਪੂ ਕੋਲ ਆਇਆ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.0 ਮਾਪੀ ਗਈ। ਹਾਲਾਂਕਿ ਭੂਚਾਲ ਕਾਰਨ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਅਜੇ ਕੋਈ ਖਬਰ ਨਹੀਂ ਹੈ।
ਨਸ਼ਿਆਂ ਵਿਰੁੱਧ ਲੜਨ ਦਾ ਹੋਕਾ ਦਿੰਦੀ ਹੈ ਪੰਜਾਬੀ ਲਘੂ ਫਿਲਮ 'ਨਿਸਚੈ ਕਰ ਅਪੁਨੀ ਜੀਤ ਕਰੋ'
NEXT STORY