ਵਾਸ਼ਿੰਗਟਨ— ਅਮਰੀਕਾ ਦੇ ਸੂਬੇ ਓਹੀਓ 'ਚ ਇਕ ਨਾਈਟ ਕਲੱਬ 'ਚ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਹੋਰ 13 ਜ਼ਖਮੀ ਹਨ। ਕਮੋ ਨਾਈਟ ਕਲੱਬ ਨੇ ਪੁਲਸ ਨੂੰ ਫੋਨ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਪੁਲਸ ਨੇ ਜਾਣਕਾਰੀ ਦਿੱਤੀ ਕਿ ਇਸ ਹਮਲੇ ਨੂੰ ਘੱਟੋ-ਘੱਟ ਦੋ ਵਿਅਕਤੀਆਂ ਨੇ ਅੰਜ਼ਾਮ ਦਿੱਤਾ। ਇਸ ਬਾਰੇ ਫਿਲਹਾਲ ਹੋਰ ਜਾਣਕਾਰੀ ਨਹੀਂ ਮਿਲੀ।
ਕੈਨੇਡਾ 'ਚ ਪੰਜਾਬੀ ਦੇ ਨਾਂ 'ਤੇ ਸੜਕ ਦਾ ਨਾਂ (ਤਸਵੀਰਾਂ)
NEXT STORY