ਮਿਲਾਨ, (ਸਾਬੀ ਚੀਨੀਆ)— ਇਟਲੀ ਦੀ ਰਾਜਧਾਨੀ ਰੋਮ ਨਾਲ ਲੱਗਦੇ ਕਸਬਾ ਲਵੀਨੀ 1 ਵਿਖੇ ਪੰਜਾਬੀ ਭਾਈਚਾਰੇ ਦੇ ਆਗੂਆਂ ,ਇਟਲੀ ਦੇ ਉੱਚ ਅਧਿਕਾਰੀਆਂ ਅਤੇ ਉਜ਼ਬੇਕਿਸਤਾਨ ਦੇ ਰਾਜਦੂਤ ਨੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ। ਇਸ ਮੌਕੇ ਮੌਜੂਦਾ ਪੰਜਾਬੀ ਆਗੂਆਂ ਵੱਲੋਂ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਦੱਸਿਆ ਗਿਆ ਕਿ ਕਈ ਮੌਕਿਆਂ 'ਤੇ ਏਅਰਪੋਰਟ ਚੈਕਿੰਗ ਦੌਰਾਨ ਸਵਾਰੀਆਂ ਤੋਂ ਫਾਲਤੂ ਪੁੱਛਗਿੱਛ ਕੀਤੀ ਜਾਂਦੀ ਹੈ। ਇਸ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ,ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਇਟਲੀ ਤੋਂ ਬਹੁਤ ਸਾਰੇ ਪੰਜਾਬੀ ਉਜ਼ਬੇਕਿਸਤਾਨ ਏਅਰ ਲਾਈਨ 'ਚ ਸਫਰ ਕਰਦੇ ਹਨ, ਜਿਸ ਨੂੰ ਧਿਆਨ 'ਚ ਰੱਖਦਿਆਂ ਸਥਾਨਕ ਰਾਜਦੂਤ ਵੱਲੋਂ ਏਅਰ ਲਾਈਨ ਸਟਾਫ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਕ ਦੌਰਾਨ ਲੋਕਾਂ ਨਾਲ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਰਾਜਦੂਤ ਨੇ ਵਿਸ਼ਵਾਸ਼ ਦੁਵਾਉਂਦਿਆਂ ਆਖਿਆ ਕਿ ਉਨ੍ਹਾਂ ਦੇ ਦੇਸ਼ ਵਿੱਚੋਂ ਲੱਗਦੇ ਸਮੇਂ ਹੋਰਨਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । ਏ. ਕਿਊ. ਰੈਸਟੋਰੈਂਟ ਦੇ ਅੱੈਮ. ਡੀ. ਸਾਲਵੋ ਵੱਲੋਂ ਆਏ ਮਹਿਮਾਨਾਂ ਅਤੇ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਵੀ ਦਿੱਤੇ ਗਏ ।
ਦੁਨੀਆ 'ਚ ਕੁਝ ਵੀ ਅਸੰਭਵ ਨਹੀਂ
NEXT STORY