ਸਿਡਨੀ— ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਉੱਤਰੀ ਕੋਰੀਆ ਦੇ ਪਰਮਾਣੂੰ ਅਤੇ ਮਿਜ਼ਾਈਲ ਪ੍ਰੋਗਰਾਮਾਂ ਦੇ ਖਤਰੇ ਨਾਲ ਨਜਿੱਠਣ ਲਈ ਚੀਨ ਨੂੰ ਹੋਰ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਬਿਸ਼ਪ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਰੇਡੀਓ ਨੈਸ਼ਨਲ ਨੂੰ ਦੱਸਿਆ ਕਿ ਚੀਨ ਨੂੰ ਉੱਤਰੀ ਕੋਰੀਆ ਦੇ ਖਤਰੇ ਨਾਲ ਨਜਿੱਠਣ ਲਈ ਹੋਰ ਕੋਸ਼ਿਸ਼ ਕਰਨੀ ਚਾਹੀਦੀ ਹੈ।
ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਉੱਤਰੀ ਕੋਰੀਆ ਚੀਨ ਦਾ ਮੁੱਖ ਵਿੱਤੀ ਮਦਦਗਾਰ ਹੈ ਅਤੇ ਉਹ ਇਸ ਸਮੱਸਿਆ ਨਾਲ ਨਜਿੱਠਣ 'ਚ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚੀਨ ਦੇ ਉੱਤਰੀ ਕੋਰੀਆ ਨਾਲ ਦਰਾਮਦ ਸੰਬੰਧ ਹਨ ਅਤੇ ਇਸ ਤੋਂ ਇਲਾਵਾ ਦੋਹਾਂ ਦੇਸ਼ਾਂ ਦਰਮਿਆਨ ਵਿਦੇਸ਼ੀ ਨਿਵੇਸ਼ ਅਤੇ ਤਕਨਾਲੋਜੀ ਦਾ ਸੰਚਾਰ ਵੀ ਹੁੰਦਾ ਹੈ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਆਪਣੇ ਬੈਲਿਸਟਿਕ ਮਿਜ਼ਾਈਲ ਅਤੇ ਪਰਮਾਣੂੰ ਪ੍ਰੋਗਰਾਮਾਂ ਨੂੰ ਲੈ ਕੇ ਸਾਲ 2006 ਤੋਂ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਦਾ ਸਾਹਮਣਾ ਕਰ ਰਿਹਾ ਹੈ।
ਬਿਸਤਰੇ 'ਤੇ ਬੱਚੇ ਨਾਲ ਸੋ ਰਿਹਾ ਸੀ ਕੋਈ ਹੋਰ, ਜਦੋਂ ਮਾਂ ਨੇ ਨੇੜੇ ਹੋ ਕੇ ਦੇਖਿਆ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ
NEXT STORY