ਲੈਥਬ੍ਰਿਜ— ਪੁਲਸ ਨੇ 28 ਸਾਲਾ ਔਰਤ ਨੂੰ ਆਪਣੀ ਮਾਂ ਦੇ ਕਤਲ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਔਰਤ ਦੀ ਪਛਾਣ ਜੈਸਿਕਾ ਲੀ ਅਨ ਪੈਰਿੱਲ ਦੇ ਰੂਪ 'ਚ ਹੋਈ ਹੈ ਅਤੇ ਮ੍ਰਿਤਕਾ ਦੀ ਪਛਾਣ ਸ਼ੈਲੀ ਕ੍ਰਿਸਟਨ ਪੈਰਿੱਲ ਦੇ ਰੂਪ 'ਚ ਹੋਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਵੀਰਵਾਰ ਰਾਤ ਨੂੰ ਸ਼ੈਲੀ ਅਤੇ ਜੈਸਿਕਾ 'ਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਜੈਸਿਕਾ ਨੇ ਆਪਣੀ ਮਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਸ ਪਹੁੰਚ ਗਈ ਅਤੇ ਉਨ੍ਹਾਂ ਨੇ ਤੁਰੰਤ ਉਕਤ ਔਰਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਜਾ ਕੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪੁਲਸ ਨੇ ਜੈਸਿਕਾ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਪਾਨ ਨਾਲ ਚੀਨ ਦੇ ਸੰਬੰਧ ਸਹਿਯੋਗ 'ਤੇ ਅਧਾਰਿਤ ਹੋਣ : ਵਾਂਗ ਯੀ
NEXT STORY