ਸਿਡਨੀ— ਆਸਟ੍ਰੇਲੀਆ ਦੇ ਸਿਡਨੀ 'ਚ ਐਤਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਲੋਕ ਜ਼ਖਮੀ ਹੋ ਗਏ। ਦਰਅਸਲ ਸਿਡਨੀ ਦੇ ਉੱਤਰੀ-ਪੱਛਮੀ ਲੰਡਨਡੇਰੀ 'ਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਇਕ ਬਿਜਲੀ ਦੀ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਕਨਾਚੂਰ ਹੋ ਗਈ।
ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਰਾਤ ਤਕਰੀਬਨ 8 ਵਜ ਕੇ 50 ਮਿੰਟ 'ਤੇ ਘਟਨਾ ਦੀ ਸੂਚਨਾ ਮਿਲੀ। ਜਦੋਂ ਉਹ ਘਟਨਾ ਵਾਲੀ ਥਾਂ 'ਤੇ ਪੁੱਜੇ ਤਾਂ ਕਾਰ ਦੀ ਖੰਭੇ ਨਾਲ ਭਿਆਨਕ ਟੱਕਰ ਹੋਈ ਸੀ ਅਤੇ ਬਿਜਲੀ ਦੀ ਤਾਰਾਂ ਹੇਠਾਂ ਡਿੱਗੀਆਂ ਹੋਈਆਂ ਸਨ। ਕਾਰ 'ਚ ਕੁੱਲ 3 ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਉਮਰ 20 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਪੱਛਮੀ ਸਿਡਨੀ 'ਚ ਰਹਿੰਦੇ ਹਨ। ਕਾਰ ਦੀ ਪਿਛਲੀ ਸੀਟ 'ਤੇ ਬੈਠਾ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਘਟਨਾ ਵਾਲੀ ਥਾਂ 'ਤੇ ਹੀ ਉਸ ਦੀ ਮੌਤ ਹੋ ਗਈ। ਅਗਲੀਆਂ ਸੀਟਾਂ 'ਤੇ ਡਰਾਈਵਰ ਅਤੇ ਇਕ ਨੌਜਵਾਨ ਬੈਠਾ ਸੀ, ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ।
ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਦਾ ਸਿਆਟਲ ਪਹੁੰਚਣ 'ਤੇ ਕੀਤਾ ਗਿਆ ਨਿੱਘਾ ਸਵਾਗਤ
NEXT STORY