ਮੈਲਬੌਰਨ (ਏਜੰਸੀ)— ਆਸਟ੍ਰੇਲੀਆ ਦੇ ਮੈਲਬੌਰਨ 'ਚ ਸ਼ਨੀਵਾਰ ਦੀ ਰਾਤ ਨੂੰ ਕਾਰ ਦੀ ਟੱਕਰ ਤੋਂ ਬਾਅਦ ਦੋ ਧਿਰਾਂ 'ਚ ਝਗੜਾ ਹੋ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਸ ਨੇ ਦੱਸਿਆ ਕਿ ਦੋ ਧਿਰਾਂ ਵਿਚਾਲੇ ਹਿੰਸਕ ਝਗੜਾ ਕਾਸਟਲੀ ਕਰੇਸੈਂਟ, ਬਰੈਕਬਰੁੱਕ 'ਚ ਸ਼ਨੀਵਾਰ ਰਾਤ ਤਕਰੀਬਨ 9.30 ਵਜੇ ਹੋਇਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਘਟਨਾ ਵਾਲੀ ਥਾਂ 'ਤੇ ਪੁੱਜੀ ਅਤੇ ਐਂਬੂਲੈਂਸ ਜ਼ਰੀਏ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਪੁਲਸ ਮੁਤਾਬਕ ਦੋ ਵਿਅਕਤੀਆਂ ਦੀ ਕਾਰ ਨਾਲ ਟੱਕਰ ਤੋਂ ਬਾਅਦ ਝਗੜਾ ਹੋ ਗਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਅਪਰਾਧੀ ਘਟਨਾ ਵਾਲੀ ਥਾਂ 'ਤੋਂ ਦੌੜ ਗਏ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚੋਂ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਜਦਕਿ 44 ਸਾਲਾ ਵਿਅਕਤੀ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਮਾਈਕ੍ਰੋਵੇਵ ਨਾਲ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਲ-ਵਾਲ ਬਚੀ ਜਾਨ (ਵੀਡੀਓ)
NEXT STORY