ਮੈਲਬੌਰਨ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

You Are HereInternational
Thursday, February 16, 2017-9:22 AM
ਮੈਲਬੌਰਨ (ਮਨਦੀਪ ਸਿੰਘ ਸੈਣੀ)— ਬੀਤੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਕੈਂਬਰਫ਼ੀਲਡ ਮੈਲਬੌਰਨ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 640ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ਼ਨੀਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਗਏ। ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਭਗਤ ਰਵਿਦਾਸ ਜੀ ਦੇ ਜੀਵਨ ਫਲਸਫੇ 'ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਕਟੋਰੀਆ ਸਰਕਾਰ ਦੇ ਸਥਾਨਕ ਸੰਸਦ ਮੈਂਬਰਾਂ, ਕੌਂਸਲਰ ਅਤੇ ਕਈ ਸਰਕਾਰੀ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱੱਤੀ । ਪ੍ਰਬੰਧਕਾਂ ਵਲੋਂ ਆਏ ਹੋਏ ਬੁਲਾਰਿਆਂ ਅਤੇ ਮਹਿਮਾਨਾਂ ਦਾ ਇਸ ਸਮਾਗਮ 'ਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ ਅਤੇ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪ੍ਰਧਾਨ ਦਿਲਬਾਗ ਰਾਮ, ਸਕੱੱਤਰ ਰਣਜੀਤ ਕਲਸੀ, ਖਜ਼ਾਨਚੀ ਰਾਕੇਸ਼ ਮਹਿਮੀ, ਸਲਾਹਕਾਰ ਨਰਿੰਦਰ ਰਾਮ ਸਮੇਤ ਕਈ ਸੇਵਾਦਾਰਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ।

ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ |

Recommended For You

Popular News

.