ਕੁਈਨਜ਼ਲੈਂਡ— ਆਸਟਰੇਲੀਆ ਦੇ ਕੁਈਨਜ਼ਲੈਂਡ 'ਚ ਇਕ ਸੜਕ ਹਾਦਸੇ ਦੌਰਾਨ ਇਕ ਕਾਰ ਡਰਾਈਵਰ ਦੀ ਮੌਤ ਹੋ ਗਈ। ਇਹ ਹਾਦਸਾ ਦੱਖਣੀ-ਪੂਰਬੀ ਕੁਈਨਜ਼ਲੈਂਡ 'ਚ ਸ਼ੁੱਕਰਵਾਰ ਤਕੜਸਾਰ 3 ਵਜ ਕੇ 15 ਮਿੰਟ 'ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਮੁਤਾਬਕ ਉੱਤਰੀ-ਪੂਰਬੀ ਕੁਈਨਜ਼ਲੈਂਡ ਦੇ ਹਾਈਵੇਅ 'ਤੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 40 ਸਾਲਾ ਕਾਰ ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ।
ਦਰਅਸਲ ਬ੍ਰਿਸਬੇਨ ਘਾਟੀ ਹਾਈਵੇਅ ਵਲੋਂ ਆ ਰਹੇ ਟਰੱਕ ਦੀ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ 24 ਸਾਲਾ ਟਰੱਕ ਡਰਾਈਵਰ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਦਾ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ।
ਚੀਨ 'ਚ ਪੁੱਲ ਦਾ ਹਿੱਸਾ ਡਿੱਗਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ ਅਤੇ 8 ਜ਼ਖਮੀ
NEXT STORY