ਮੈਲਬੌਰਨ, (ਮਨਦੀਪ ਸਿੰਘ ਸੈਣੀ)— ਆਸਟ੍ਰੇਲੀਅਨ ਕਬੱਡੀ ਫੈਡਰੇਸ਼ਨ ਅਤੇ ਮੈਲਬੌਰਨ ਯੂਨਾਈਟਡ ਸਪੋਰਟਸ ਕਲੱਬ ਵੱਲੋਂ ਸਲਾਨਾ ਖੇਡ ਮੇਲਾ 11 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਦਲ ਬਾਬਾ ਬਿਧੀ ਚੰਦ ਜੀ ਪਲੰਪਟਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਕਬੱਡੀ ਕਲੱਬ ਅਤੇ ਪੰਜਾਬ, ਕੈਨੇਡਾ ਅਤੇ ਅਮਰੀਕਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਆਪਣੀ ਖੇਡ ਦਾ ਲੋਹਾ ਮਨਵਾਉਣਗੇ।
ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ 3100 ਤੇ 2100 ਡਾਲਰ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਬੱਚਿਆਂ,ਬੀਬੀਆਂ ਅਤੇ ਬਜ਼ੁਰਗਾਂ ਲਈ ਦੌੜਾਂ, ਰੱਸਾਕਸ਼ੀ ਅਤੇ ਹੋਰ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕਵੀਸ਼ਰੀ, ਕਾਵਿ ਰਚਨਾ ਅਤੇ ਢਾਡੀ ਕਲਾ ਦਾ ਪ੍ਰਦਰਸ਼ਨ ਹੋਵੇਗਾ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਕਲੱਬ ਦੇ ਅਹੁਦੇਦਾਰਾਂ ਵੱਲੋਂ ਯਾਦਗਾਰੀ ਚਿੰਨ ਭੇਂਟ ਕੀਤੇ ਜਾਣਗੇ। ਪ੍ਰਬੰਧਕਾਂ ਨੇ ਸਮੂਹ ਖੇਡ ਪ੍ਰੇਮੀਆਂ ਨੂੰ ਇਸ ਖੇਡ ਮੇਲੇ ਵਿੱਚ ਵਧ ਚੜ੍ਹ ਕੇ ਹਾਜ਼ਰੀ ਲਗਵਾਉਣ ਦੀ ਅਪੀਲ ਕੀਤੀ ਹੈ। ਇਸ ਮਗਰੋਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਫ੍ਰੀ ਟਰੇਡ ਐਗਰੀਮੈਂਟ 'ਤੇ ਕੈਨੇਡਾ ਸਮੇਤ ਇਨ੍ਹਾਂ 10 ਦੇਸ਼ਾਂ ਨੇ ਜਤਾਈ ਸਹਿਮਤੀ
NEXT STORY