ਬਰੈਂਪਟਨ— ਵੀਰਵਾਰ ਨੂੰ ਇਕ ਟ੍ਰਾਂਸਪੋਰਟ ਟਰੱਕ ਨੇ ਇਕ ਟੈਕਸੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਨੂੰ ਗੰਭੀਰ ਹਾਲਤ 'ਚ ਟੋਰਾਂਟੋ ਦੇ ਟਰੌਮਾ ਸੈਂਟਰ 'ਚ ਦਾਖਲ ਕਰਵਾਇਆ ਗਿਆ।
ਪੁਲਸ ਨੇ ਦੱਸਿਆ ਕਿ ਇਹ ਹਾਦਸਾ ਵੀਰਵਾਰ ਸਵੇਰੇ ਕਰੀਬ 5 ਵਜੇ ਵਾਪਰਿਆ ਜਦੋਂ ਇਕ ਟਰੱਕ ਨੇ ਟੈਕਸੀ ਨੂੰ ਪਿਛਿਓਂ ਟੱਕਰ ਮਾਰ ਦਿੱਤੀ। ਇਸ ਟੱਕਰ 'ਚ ਟੈਕਸੀ ਦੀ ਪਿਛਲੀ ਸੀਟ 'ਤੇ ਬੈਠਾ ਜੋੜਾ ਗੰਭੀਰ ਜ਼ਖਮੀ ਹੋ ਗਿਆ ਤੇ ਟੈਕਸੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੋਵਾਂ ਜ਼ਖਮੀਆਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ 'ਚ ਲੱਗੀ ਹੋਈ ਹੈ।
ਸਪੇਨ 'ਚ ਹਮਲੇ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ ਨੇ ਕੁਝ ਇਸ ਤਰ੍ਹਾਂ ਬਚਾਈ ਆਪਣੀ ਜਾਨ
NEXT STORY