ਭਾਰਤ ਸਰਕਾਰ ਵਿਸ਼ਵ ਪੱਧਰ 'ਤੇ ਮਨਾਵੇਗੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ : ਮੋਦੀ

You Are HereInternational
Tuesday, May 24, 2016-3:49 PM
ਤਹਿਰਾਨ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਆਪਣੀ ਦੋ ਦਿਨਾਂ ਈਰਾਨ ਯਾਤਰਾ ਤਹਿਤ ਭਾਰਤੀ ਸਮੇਂ ਮੁਤਾਬਕ ਸ਼ਾਮ ਕਰੀਬ 7 ਵਜੇ ਤਹਿਰਾਨ ਪਹੁੰਚ ਗਏ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਨਿਕਲਣ ਤੋਂ ਬਾਅਦ ਮੋਦੀ ਜੀ ਨੇ ਸਭ ਤੋਂ ਪਹਿਲਾਂ ਗੰਗਾ ਸਿੰਘ ਸਭਾ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ।
ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੇ ਸੱਦੇ 'ਤੇ ਮੋਦੀ ਈਰਾਨ ਯਾਤਰਾ 'ਤੇ ਆਏੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਈਰਾਨ ਯਾਤਰਾ ਹੈ।
ਉਨ੍ਹਾਂ ਨੇ ਇੱਥੇ ਜਾ ਕੇ ਐਲਾਨ ਕੀਤਾ ਹੈ ਕਿ ਉਹ ਭਾਰਤ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ਵ ਪੱਧਰ 'ਤੇ ਤਿਆਰੀਆਂ ਕਰਨਗੇ।
ਉਨ੍ਹਾਂ ਕਿਹਾ,''ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਹੁਤ ਉਤਸ਼ਾਹਤ ਹਾਂ। ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ।'' ਇੱਥੇ ਭਾਰਤੀ ਭਾਈਚਾਰੇ ਨੂੰ ਮਿਲਣ ਮਗਰੋਂ ਮੋਦੀ ਨੇ ਟਵੀਟ ਕਰਕੇ ਇਸ ਸੰਬੰਧੀ ਸੰਦੇਸ਼ ਜਾਰੀ ਕੀਤਾ।
ਮੋਦੀ ਨੇ ਭਾਰਤੀਆਂ ਨੂੰ ਇੱਥੇ ਮਿਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ,''ਭਾਰਤੀਆਂ ਵਿਚ ਇਕ ਖਾਸੀਅਤ ਹੈ। ਅਸੀਂ ਹਰੇਕ ਨੂੰ ਆਪਣਾ ਮੰਨਦੇ ਹਾਂ ਅਤੇ ਹਰੇਕ ਨਾਲ ਘੁਲ-ਮਿਲ ਜਾਂਦੇ ਹਾਂ।'' ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਈਰਾਨ 'ਚ ਰਹਿਣ ਵਾਲੇ ਭਾਰਤੀਆਂ ਦੀ ਸਥਿਤੀ ਸੰਬੰਧੀ ਕੁੱਝ ਗੱਲਾਂ ਵੱਲ ਧਿਆਨ ਦਿੱਤਾ ਹੈ, ਜਿਨ੍ਹਾਂ ਸੰਬੰਧੀ ਕੰਮ ਕੀਤਾ ਜਾਵੇਗਾ।'' ਉਨ੍ਹਾਂ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਕਿਹਾ,''ਚਲੋ, ਆਪਾਂ ਸਾਰੇ ਮਿਲ ਕੇ ਮਨੁੱਖਤਾ ਦੀ ਸੇਵਾ ਕਰੀਏ।''
ਜ਼ਿਕਰਯੋਗ ਹੈ ਕਿ 1941 ਵਿਚ ਬਣਾਏ ਗਏ ਇਸ ਗੁਰਦੁਆਰਾ ਸਾਹਿਬ ਵਿਚ ਸਵੇਰੇ-ਸ਼ਾਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕੀਤਾ ਜਾਂਦਾ ਹੈ ਅਤੇ ਹਰ ਸ਼ੁੱਕਰਵਾਰ ਅਖੰਡ ਪਾਠ ਦੇ ਭੋਗ ਮਗਰੋਂ ਗੁਰੂ ਕਾ ਲੰਗਰ ਵਰਤਾਇਆ ਜਾਂਦਾ ਹੈ। ਇੱਥੇ ਪੰਜਾਬੀ ਅਤੇ ਧਾਰਮਿਕ ਸਿੱਖਿਆ ਦੇਣ ਲਈ ਇਕ ਸਕੂਲ ਵੀ ਹੈ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਮਗਰੋਂ ਮੋਦੀ ਜੀ ਨੇ ਇਸ ਸਕੂਲ ਦੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ।

Popular News

!-- -->