ਸਿਡਨੀ— ਆਸਟ੍ਰੇਲੀਆ ਦੇ ਸਿਡਨੀ ਟਾਵਰ ਤੋਂ ਹੇਠਾਂ ਡਿੱਗ ਕੇ ਇਕ 22 ਸਾਲਾ ਔਰਤ ਦੀ ਮੌਤ ਹੋ ਗਈ। ਔਰਤ ਟਾਵਰ 'ਤੇ ਸਕਾਈ ਵਾਕ ਕਰ ਰਹੀ ਸੀ। ਨਿਊ ਸਾਊਥ ਵੇਲਜ਼ ਪੁਲਸ ਨੇ ਕਿਹਾ ਕਿ ਔਰਤ ਦੀ ਪਛਾਣ ਕਰ ਲਈ ਗਈ ਹੈ ਅਤੇ ਉਹ ਦੱਖਣੀ ਸਿਡਨੀ ਦੀ ਰਹਿਣ ਵਾਲੀ ਸੀ। ਪੁਲਸ ਮੁਤਾਬਕ ਇਹ ਘਟਨਾ ਬੀਤੇ ਵੀਰਵਾਰ ਦੁਪਹਿਰ 2.45 ਵਜੇ ਦੀ ਹੈ, ਜਦੋਂ ਔਰਤ ਟਾਵਰ ਉੱਪਰ 'ਸਕਾਈ ਵਾਕ' ਕਰ ਰਹੀ ਸੀ।
ਇਸ ਘਟਨਾ ਤੋਂ ਬਾਅਦ ਸਿਡਨੀ ਟਾਵਰ ਨੂੰ ਬੰਦ ਕਰ ਦਿੱਤਾ ਗਿਆ ਅਤੇ ਅੱਜ ਭਾਵ ਸ਼ਨੀਵਾਰ ਨੂੰ ਸੈਲਾਨੀਆਂ ਲਈ ਇਸ ਨੂੰ ਮੁੜ ਖੋਲ੍ਹਿਆ ਗਿਆ। ਪੁਲਸ ਇਸ ਘਟਨਾ ਦੀ ਜਾਂਚ 'ਚ ਜੁਟੀ ਹੋਈ ਹੈ। ਪੁਲਸ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਸਕਾਈ ਵਾਕ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਹਮੇਸ਼ਾ ਸਾਡੀ ਪਹਿਲੀ ਤਰਜ਼ੀਹ ਰਹੇਗੀ। ਅਧਿਕਾਰੀ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਘਟਨਾ ਖੁਦ ਨੂੰ ਨੁਕਸਾਨ ਪਹੁੰਚਾਉਣ ਵਾਲੀ ਸੀ, ਜਿਸ ਦੀ ਪੁਲਸ ਵਲੋਂ ਜਾਂਚ ਜਾਰੀ ਹੈ।
'ਅਮਰੀਕਾ ਵੈਟਰਨਜ਼ ਹੋਮ' 'ਚੋਂ ਬੰਦੂਕਧਾਰੀ ਸਮੇਤ ਤਿੰਨ ਔਰਤਾਂ ਦੀਆਂ ਲਾਸ਼ਾਂ ਬਰਾਮਦ
NEXT STORY