ਸੰਯੁਕਤ ਰਾਸ਼ਟਰ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਯੁਕਤ ਰਾਸ਼ਟਰ 'ਚ ਕਿਹਾ ਕਿ ਉਨ੍ਹਾਂ ਦਾ ਦੇਸ਼ ਮੂਲਵਾਸੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੰਮ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ਦੀ ਮਹਾਂ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਦੇ 1.2 ਮਿਲੀਅਨ ਮੂਲਵਾਸੀ ਲੋਕ ਜ਼ਿਆਦਾਤਰ ਬੇਇਜ਼ਤੀ, ਅਣਗਹਿਲੀ ਤੇ ਦੁਰਵਿਵਹਾਰ ਲਈ ਜਾਣੇ ਜਾਂਦੇ ਹਨ। ਟਰੂਡੋ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਦੁਨੀਆ ਸਾਡੇ ਤੋਂ ਆਸ ਰੱਖਦੀ ਹੈ ਤੇ ਅਸੀਂ ਕੌਮਾਂਤਰੀ ਮਨੁੱਖੀ ਅਧਿਕਾਰਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹਾਂ। ਜਿਸ ਨੇ ਆਪਣੇ ਦਰੁਸਤ ਏਜੰਡੇ ਨਾਲ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਨਾਲ ਸਹਿਮਤੀ ਪ੍ਰਗਟ ਕੀਤੀ ਹੈ।
ਜਸਟਿਨ ਟਰੂਡੋ ਨੇ ਇਸ ਦੌਰਾਨ ਆਪਣੇ ਦੇਸ਼ 'ਚ ਮੂਲਵਾਸੀ ਲੋਕਾਂ ਦੇ ਸੰਘਰਸ਼ 'ਤੇ ਵੀ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਕੈਨੇਡਾ 'ਚ ਮੂਲਵਾਸੀ ਲੋਕਾਂ ਦੀ ਹਾਲਤ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਮੂਲਵਾਸੀ ਲੋਕ ਗੈਰ-ਮੂਲਵਾਸੀ ਲੋਕਾਂ ਤੋਂ ਜ਼ਿਆਦਾ ਗਰੀਬ ਤੇ ਬੇਰੁਜ਼ਗਾਰ ਹਨ ਤੇ ਉਨ੍ਹਾਂ 'ਚੋਂ ਪੋਸਟ-ਸੈਕੰਡਰੀ ਸਿੱਖਿਆ ਵੀ ਬਹੁਤ ਘੱਟ ਲੋਕਾਂ ਨੇ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੂਲਵਾਸੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤੇ ਛੇਤੀ ਤੋਂ ਛੇਤੀ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਹਿਮ ਕਦਮ ਚੁੱਕੇ ਜਾਣਗੇ।
ਕੈਨੇਡਾ ਤੇ ਭਾਰਤ ਨੇ ਸਾਂਝੇ ਤੌਰ 'ਤੇ ਜਾਰੀ ਕੀਤੀਆਂ ਦਿਵਾਲੀ ਡਾਕ ਟਿਕਟਾਂ
NEXT STORY