ਸ਼੍ਰੀਨਗਰ— ਜੰਮੂ-ਕਸ਼ਮੀਰ ਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ 'ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ 'ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.4 ਮਾਪੀ ਗਈ, ਜਦਕਿ ਪੱਛਮੀ ਬੰਗਾਲ ਦੇ ਜਲਪਾਈਗੁੜੀ 'ਚ ਇਹ ਤੀਬਰਤਾ ਰਿਕਟਰ ਪੈਮਾਨੇ 'ਤੇ 3.7 ਸੀ। ਇਸ ਭੂਚਾਲ ਨਾਲ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਆਏ ਭੂਚਾਲ ਦੇ ਝਟਕੇ ਸ਼੍ਰੀਨਗਰ ਤੇ ਪੁੰਛ ਸੈਕਟਰ ਤੱਕ ਮਹਿਸੂਸ ਕੀਤੇ ਗਏ।
ਅੱਤਵਾਦੀ ਸਬਜ਼ਾਰ ਦਾ ਨਿਕਲਿਆ ਜਨਾਜ਼ਾ, ਬੁਰਹਾਨ ਵਾਨੀ ਦੇ ਪਿਤਾ ਵੀ ਹੋਏ ਸ਼ਾਮਲ
NEXT STORY