ਬਟਾਲਾ, (ਬੇਰੀ)- ਥਾਣਾ ਸਿਟੀ ਅਤੇ ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਥਾਣਾ ਸਿਟੀ ਦੇ ਏ. ਐੱਸ. ਆਈ. ਸਰਵਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਧਰਮਪਾਲ ਪੁੱਤਰ ਰਾਮ ਚੰਦ ਵਾਸੀ ਨਹਿਰੂ ਗੇਟ ਬਟਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 0.5 ਗ੍ਰਾਮ ਹੈਰੋਇਨ 300 ਨਸ਼ੇ ਵਾਲੀਆਂ ਗੋਲੀਆਂ ਲੋਸਮੋਟਿਲ ਬਰਾਮਦ ਕੀਤੀਆਂ ਹਨ। ਏ. ਐੱਸ. ਆਈ. ਅਨੁਸਾਰ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਦੇ ਵਿਰੁੱਧ ਥਾਣਾ ਸਿਟੀ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਇਸੇ ਤਰ੍ਹਾਂ, ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਕੈਲਾਸ਼ ਚੰਦਰ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ 'ਤੇ ਦੇਰ ਰਾਤ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਸਿੰਬਲ ਚੌਕ ਬਟਾਲਾ ਦੇ ਘਰ 'ਚ ਛਾਪਾ ਮਾਰ ਕੇ ਉਥੋਂ 67 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਰੰਗ ਬਾਵਾ ਬਰਾਮਦ ਕੀਤੀਆਂ। ਏ. ਐੱਸ. ਆਈ. ਅਨੁਸਾਰ ਇਸ ਦੇ ਤੁਰੰਤ ਬਾਅਦ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਦਿਆਂ ਥਾਣਾ ਸਿਵਲ ਲਾਈਨ 'ਚ ਲਿਆਂਦਾ ਗਿਆ, ਜਿਥੇ ਉਕਤ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।
ਸ੍ਰੀ ਹੇਮਕੁੰਟ ਸਾਹਿਬ ਦੇ ਖੁੱਲ੍ਹ ਗਏ ਕਿਵਾੜ, ਰਿਸ਼ੀਕੇਸ਼ ਤੋਂ ਤੀਜਾ ਜਥਾ ਰਵਾਨਾ
NEXT STORY