ਖਰੜ (ਰਣਬੀਰ, ਅਮਰਦੀਪ, ਸ਼ਸ਼ੀ) : ਬੀਤੀ ਰਾਤ ਖਰੜ-ਲਾਂਡਰਾਂ ਰੋੜ 'ਤੇ ਸਥਿਤ ਚੰਡੀਗੜ੍ਹ ਸਵੀਟਸ ਦੇ ਮਾਲਕ (ਵੱਡੇ) ਲੜਕੇ ਦੀ ਇਕ ਟਰੱਕ ਟਰਾਲੇ ਨਾਲ ਹੋਏ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਰਜਨੀਸ਼ ਕੁਮਾਰ (43) ਪੁੱਤਰ ਹਰੀ ਚੰਦ ਵਾਸੀ ਸੁਰੀਆ ਇਨਕਲੇਵ ਲਾਂਡਰਾਂ ਰੋੜ 'ਤੇ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਪੁਲਸ ਨੇ ਇਸ ਹਾਦਸੇ ਲਈ ਜ਼ਿੰਮੇਵਾਰ ਟਰਾਲਾ ਚਾਲਕ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਅਮਨੀਸ਼ ਬਾਂਸਲ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਉਹ ਸਾਰੇ ਦੁਕਾਨ ਬੰਦ ਕਰਕੇ ਘਰ ਜਾ ਰਹੇ ਸਨ ਉਸ ਦਾ ਵੱਡਾ ਭਰਾ ਰਜਨੀਸ਼ ਮੋਟਰਸਾਈਕਲ 'ਤੇ, ਜਦਕਿ ਉਹ ਕਾਰ 'ਚ ਸਵਾਰ ਉਸ ਦੇ ਪਿੱਛੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ-ਟਰਾਲਾ ਚਾਲਕ ਨੇ ਅੱਗੇ ਜਾ ਰਹੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਨਤੀਜੇ ਵਜੋਂ ਉਹ ਥੱਲੇ ਡਿਗ ਪਿਆ ਅਤੇ ਟਰਾਲਾ ਉਸ ਦੇ ਭਰਾ ਨੂੰ ਦਰੜਦਾ ਹੋਇਆ ਉਥੋਂ ਅੱਗੇ ਲੰਘ ਗਿਆ। ਜਿਸ ਨਾਲ ਉਸ ਦੇ ਭਰਾ ਦੀ ਮੌਕੇ 'ਤੇ ਹੀ ਮੌਤੇ ਹੋ ਗਈ।
ਹਾਦਸੇ ਤੋਂ ਬਾਅਦ ਟਰਾਲਾ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਇਕੱਠੇ ਲੋਕਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਦੀ ਸੂਚਨਾਂ ਫੌਰੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ, ਟਰਾਲਾ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਚਾਲਕ ਰਘਵੀਰ ਸਿੰਘ ਵਾਸੀ ਸ੍ਰੀ ਅਨੰਦਪੁਰ ਸਾਹਿਬ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਉਸ ਨੂੰ ਵਾਰਸਾਂ ਦੇ ਹਵਾਲੇ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਹਾਦਸੇ ਦੀ ਖਬਰ ਸ਼ਹਿਰ ਅਤੇ ਇਸ ਦੇ ਆਸਪਾਸ ਫੈਲਦਿਆਂ ਹੀ ਸੋਗ ਦੀ ਲਹਿਰ ਫੈਲ ਗਈ।
Box Office : ਜਲਦ ਹੀ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਵੇਗੀ 'ਰਾਜ਼ੀ'
NEXT STORY