ਚੰਡੀਗੜ੍ਹ (ਭੁੱਲਰ) : ਸ਼ਾਹਕੋਟ ਜ਼ਿਮਨੀ ਚੋਣ ਦੇ ਚੱਲਦਿਆਂ ਚੋਣ ਕਮਿਸ਼ਨ ਦੀਆਂ ਟੀਮਾਂ ਨੇ ਬਿਨਾਂ ਹਿਸਾਬ-ਕਿਤਾਬ ਦੇ ਲਿਜਾਈ ਜਾ ਰਹੀ 17.45 ਲੱਖ ਰੁਪਏ ਦੀ ਰਕਮ ਫੜ੍ਹੀ ਹੈ। ਇਸ ਤੋਂ ਇਲਾਵਾ 45 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਹਲਕੇ 'ਚ ਪੈਰਾ ਮਿਲਟਰੀ ਫੋਰਸ ਦੀਆਂ 6 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸਾਰੇ ਪੋਲਿੰਗ ਬੂਥਾਂ 'ਚ ਈ. ਵੀ. ਐੱਮ. ਮਸ਼ੀਨਾਂ ਦੇ ਨਾਲ ਵੀ. ਵੀ. ਪੈਟ ਮਸ਼ੀਨਾਂ ਦਾ ਵੀ ਇਸਤੇਮਾਲ ਕੀਤਾ ਜਾਵੇਗਾ।
ਨਾਜਾਇਜ਼ ਸ਼ਰਾਬ ਅਤੇ ਲਾਹਨ ਸਮੇਤ ਇਕ ਵਿਅਕਤੀ ਗ੍ਰਿਫਤਾਰ, ਬਾਕੀ ਫਰਾਰ
NEXT STORY