ਮੋਗਾ (ਅਜ਼ਾਦ) - ਮੋਗਾ ਜ਼ਿਲੇ ਦੇ ਪਿੰਡ ਸ਼ੇਖਾਂ ਖੁਰਦ 'ਚ ਕਰਜ਼ੇ ਤੋਂ ਤੰਗ ਨੌਜਵਾਨ ਲੜਕੇ ਗੁਰਸਿਮਰਨ ਸਿੰਘ (27) ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਥਾਣਾ ਸਮਾਲਸਰ ਪੁਲਸ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ।
ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਸਿਮਰਨ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ। ਉਸਦੀ ਪਤਨੀ ਰਾਜਵੀਰ ਕੌਰ ਨੂੰ ਬੱਚਾ ਹੋਣ ਵਾਲਾ ਹੈ, ਜਿਸ ਕਾਰਨ ਉਹ ਆਪਣੇ ਪੇਕੇ ਪਿੰਡ ਲਾਲੇਆਣਾ ਗਈ ਹੋਈ ਸੀ। ਘਰ ਵਿਚ ਉਸਦੀ ਭੈਣ ਮਨਦੀਪ ਕੌਰ ਅਤੇ ਭੂਆ ਉਸ ਨੂੰ ਮਿਲਣ ਲਈ ਆਈਆਂ ਹੋਈਆਂ ਸਨ। ਬੀਤੀ ਰਾਤ ਗੁਰਸਿਮਰਨ ਸਿੰਘ ਨੇ ਆਪਣੇ ਹੀ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਰਾਜਵੀਰ ਕੌਰ ਅਤੇ ਭੈਣ ਮਨਦੀਪ ਕੌਰ ਨਿਵਾਸੀ ਰੋਡੇ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗੁਰਸਿਮਰਨ ਸਿੰਘ ਕੋਟਕਪੂਰਾ ਦੀ ਇਕ ਫੈਕਟਰੀ 'ਚ ਕੰਮ ਕਰਦਾ ਸੀ। ਉਸ ਦੇ ਸਿਰ 'ਤੇ ਕਰੀਬ ਸਾਢੇ ਛੇ ਲੱਖ ਰੁਪਏ ਦਾ ਕਾਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਸਹਾਇਕ ਥਾਣੇਦਾਰ ਰਾਜ ਸਿੰਘ ਨੇ ਕਿਹਾ ਕਿ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ।
ਇਨਸਾਫ ਲਈ 2 ਮਹੀਨਿਆਂ ਤੋਂ ਸਾਈਕਲ 'ਤੇ ਭਟਕ ਰਿਹੈ ਬਜ਼ੁਰਗ
NEXT STORY