ਟਾਂਡਾ ਉੜਮੁੜ (ਪੰਡਿਤ ਵਰਿੰਦਰ ਮੋਮੀ)— ਟੈਕਨੀਕਲ ਸਰਵਿਸਜ਼ ਯੂਨੀਅਨ ਦਸੂਹਾ ਮੰਡਲ ਦੀ ਇਕ ਅਹਿਮ ਮੀਟਿੰਗ 66 ਕੇ. ਵੀ. ਸਬ ਸਟੇਸ਼ਨ ਖੁਣਖੁਣ ਕਲਾਂ ਵਿਖੇ ਪ੍ਰਧਾਨ ਪ੍ਰਦੁੱਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਪ੍ਰਧਾਨ ਪ੍ਰਦੁੱਮਣ ਸਿੰਘ ਵੱਲੋਂ ਝੰਡਾ ਝੜਾਉਣ ਦੀ ਰਸਮ ਨਾਲ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਅਤੇ ਭੱਖਦੇ ਮੁੱਦੇ ਵਿਚਾਰੇ ਗਏ ਉੱਥੇ ਨਾਲ ਹੀ ਜਥੇਬੰਦੀ 'ਚ ਨਵੀਂ ਰੂਹ ਫੂਕਣ ਲਈ ਪੁਰਾਣੀ ਕਮੇਟੀ ਭੰਗ ਕਰਕੇ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ।
ਸਰਕਲ ਪ੍ਰਧਾਨ ਹੁਸ਼ਿਆਰਪੁਰ ਲਖਵਿੰਦਰ ਸਿੰਘ ਅਤੇ ਜੋਨਲ ਪ੍ਰਧਾਨ ਪ੍ਰਵੇਸ਼ ਕੁਮਾਰ ਦੀ ਦੇਖਰੇਖ ਵਿੱਚ ਨਵੀਂ ਕਮੇਟੀ ਦੀ ਚੋਣ ਹੋਈ, ਜਿਸ 'ਚ ਅਵਤਾਰ ਸਿੰਘ ਨੂੰ ਪ੍ਰਧਾਨ, ਸੁਰਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸੁਨੀਲ ਕੁਮਾਰ ਨੂੰ ਸਕੱਤਰ, ਰਾਜ ਕੁਮਾਰ ਨੂੰ ਸਹਾਇਕ ਸੱਕਤਰ ਅਤੇ ਦਲਜੀਤ ਸਿੰਘ ਨੂੰ ਕੈਸ਼ੀਅਰ ਚੁਣਿਆ ਗਿਆ। ਨਵੇਂ ਚੁਣੇ ਗਏ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮਣਵਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਹੁਸ਼ਿਆਰ ਸਿੰਘ, ਪ੍ਰਦੁੱਮਣ ਸਿੰਘ, ਸ਼ਿਵਦਾਸ ਸਿੰਘ, ਜੋਗਿੰਦਰ ਸਿੰਘ, ਰੋਸ਼ਨਲਾਲ, ਮਨਜੀਤ ਸਿੰਘ, ਰਜਿੰਦਰਪਾਲ ਸਿੰਘ, ਨਵਦੀਪ ਸਿੰਘ, ਨਰਿੰਦਰ ਕੁਮਾਰ, ਗੁਲਸ਼ਨ ਸਿੰਘ, ਅਵਤਾਰ ਸਿੰਘ, ਰਜਿੰਦਰ ਸਿੰਘ, ਕਿਸ਼ੋਰੀ ਲਾਲ ਆਦਿ ਵੀ ਮੌਜੂਦ ਸਨ।
ਨਵਜੋਤ ਕੌਰ ਨੇ ਬਤੌਰ ਪਟਵਾਰੀ ਅਹੁਦਾ ਸੰਭਾਲਿਆ, ਮਾਡਲਿੰਗ ਤੋਂ ਪਟਵਾਰੀ ਤਕ ਦਾ ਸਫਰ ਰਿਹਾ ਸੰਘਰਸ਼ ਪੂਰਨ
NEXT STORY