ਕਪੂਰਥਲਾ, (ਮਲਹੋਤਰਾ, ਗੁਰਵਿੰਦਰ ਕੌਰ)- ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਵਿਚ ਹੋਟਲਾਂ/ ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਵਰਗੇ ਨਸ਼ੀਲੇ ਪਦਾਰਥਾਂ ਤੋਂ ਬਣੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿਚ ਤਿਆਰ ਕਰਕੇ ਆਉਣ ਵਾਲੇ ਗਾਹਕਾਂ ਨੂੰ ਵੇਚਣ ਜਾਂ ਸਰਵ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੁਲਾਈ 2018 ਤਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਹੋਟਲਾਂ/ਰੈਸਟੋਰੈਂਟਾਂ ਅਤੇ ਹੁੱਕਾ ਬਾਰਾਂ ਆਦਿ ਵਿਚ ਤੰਬਾਕੂ ਅਤੇ ਨਿਕੋਟੀਨ ਦਾ ਪ੍ਰਯੋਗ ਆਮ ਹੁੰਦਾ ਹੈ ਜੋ ਕਿ ਲੋਕਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੇ ਹਨ ਅਤੇ ਕਈ ਤਰ੍ਹਾਂ ਦੀਆਂ ਘਾਤਕ ਬਿਮਾਰੀਆਂ ਦਾ ਕਾਰਨ ਬਣਦੇ ਹਨ, ਜਿਨ੍ਹਾਂ 'ਤੇ ਲੋਕ ਹਿੱਤ ਵਿਚ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
170 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
NEXT STORY