ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨਾਲ ਗੱਲਬਾਤ ਨੂੰ ਚਾਹੇ ਹੀ ਰੱਦ ਕਰ ਦਿੱਤਾ ਹੋਵੇ ਪਰ ਅਮਰੀਕਾ ਅਤੇ ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀਆਂ ਨੇ ਉੱਤਰੀ ਕੋਰੀਆ ਦੀ ਪ੍ਰਮਾਣੂ ਇੱਛਾਵਾਂ 'ਤੇ ਰੋਕ ਲਗਾਉਣ ਲਈ ਫੋਨ 'ਤੇ ਗੱਲਬਾਤ ਕੀਤੀ।
ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਨ ਹੀਥਰ ਨੋਰਟ ਨੇ ਕੱਲ ਕਿਹਾ, 'ਦੋਵਾਂ ਦੇਸ਼ਾਂ ਦੇ ਡਿਪਲੋਮੈਟ ਉੱਤਰੀ ਕੋਰੀਆ ਦਾ ਪ੍ਰਮਾਣੁ ਨਿਸ਼ਸਤਰੀਕਰਨ ਕੀਤੇ ਜਾਣ ਤੱਕ ਗੱਲਬਾਤ ਦੀਆਂ ਸਥਿਤੀਆਂ ਦਾ ਨਿਰਮਾਣ ਕਰਨ ਦੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਣ ਅਤੇ ਇਸ 'ਤੇ ਨੇੜਿਓਂ ਅਤੇ ਤਾਲਮੇਲ ਨਾਲ ਕੰਮ ਕਰਨ ਲਈ ਸਹਿਮਤ ਹੋਏ।' ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਦੱਖਣੀ ਕੋਰੀਆ ਦੇ ਵਿਦੇਸ਼ ਮੰਤਰੀ ਕਾਂਗ ਕਿਊਂਗ-ਵਹਾ ਨੇ ਕੋਰੀਆਈ ਪ੍ਰਾਇਦੀਪ ਦੇ ਨਿਸ਼ਸਤਰੀਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਨਾਲ ਹੀ ਅਮਰੀਕਾ ਅਤੇ ਦੱਖਣੀ ਕੋਰੀਆ ਦੇ ਮਜਬੂਤ ਗਠਜੋੜ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਵਚਨਬੱਧਤਾ ਜਤਾਈ। ਜ਼ਿਕਰਯੋਗ ਹੈ ਕਿ ਟਰੰਪ ਨੇ ਉਤਰੀ ਕੋਰੀਆਈ ਮੁਖੀ ਨਾਲ 12 ਜੂਨ ਨੂੰ ਹੋਣ ਵਾਲੀ ਗੱਲਬਾਤ ਰੱਦ ਕਰ ਦਿੱਤੀ ਸੀ।
ਮਸ਼ਹੂਰ ਅਦਾਕਾਰਾ ਗੀਤਾ ਕਪੂਰ ਦਾ ਹੋਇਆ ਦਿਹਾਂਤ, ਆਖਰੀ ਸਮੇਂ 'ਚ ਕਰ ਰਹੀ ਸੀ ਬੱਚਿਆਂ ਦੀ ਉਡੀਕ
NEXT STORY