ਲੁਧਿਆਣਾ (ਵਿੱਕੀ) : ਸੀ. ਬੀ. ਐੱਸ. ਈ. ਬੋਰਡ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਨਤੀਜਿਆਂ ਦੀ ਉਡੀਕ ਕਰ ਰਹੇ 12ਵੀਂ ਦੇ ਵਿਦਿਆਰਥੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਨਤੀਜਾ ਐਲਾਨੇ ਜਾਣ ਤੋਂ ਪਹਿਲਾਂ ਹੀ ਸੀ. ਬੀ. ਐੱਸ. ਈ. ਦੀ ਵੈੱਬਸਾਈਟ ਕਰੈਸ਼ ਹੋ ਗਈ ਹੈ। ਵੈੱਬਸਾਈਟ ਕਰੈਸ਼ ਹੋ ਜਾਣ ਕਾਰਨ ਸਕੂਲ ਅਤੇ ਵਿਦਿਆਰਥੀ ਪਰੇਸ਼ਾਨ ਹੋ ਰਹੇ ਹਨ। ਸ਼ਨੀਵਾਰ ਨੂੰ 12ਵੀਂ ਬੋਰਡ ਦੇ ਨਤੀਜੇ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਨਤੀਜੇ ਕਦੋਂ ਐਲਾਨੇ ਜਾਣਗੇ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਿਜ਼ਲਟ ਦਾ ਐਲਾਨ ਸੀ. ਬੀ. ਐੱਸ. ਈ. ਦੀ ਆਫੀਸ਼ੀਅਲ ਵੈੱਬਸਾਈਟ cbse.nic.in 'ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀ ਗੂਗਲ 'ਤੇ ਵੀ ਨਤੀਜੇ ਚੈੱਕ ਕਰ ਸਕਦੇ ਹਨ।
ਬੌਬੀ ਦਿਓਲ ਨੂੰ ਸਟਾਰ ਬਣਾਉਣ ਦੇ ਚੱਕਰ 'ਚ ਇਹ ਕੀ ਕਰ ਬੈਠੇ ਸਲਮਾਨ, ਕਿਤੇ ਦਿਆਲਗੀ ਨਾ ਪੈ ਜਾਵੇ ਭਾਰੀ
NEXT STORY