ਵੈਰੋਵਾਲ (ਗਿੱਲ) : ਹਲਕਾ ਬਾਬਾ ਬਕਾਲਾ ਅਧੀਨ ਆਉਂਦੇ ਪਿੰਡ ਕੀੜੀਸ਼ਾਹੀ (ਵੈਰੋਵਾਲ) ਵਿਖੇ 'ਆਪ' ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਬਲਵਿੰਦਰ ਕੌਰ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਪ੍ਰਦੀਪ ਕੁਮਾਰ ਸ਼ਰਮਾ, ਸਤਨਾਮ ਸਿੰਘ ਦਿਲਬਾਗ ਸਿੰਘ ਅਤੇ ਪ੍ਰਭਜੀਤ ਸਿੰਘ ਦੀ ਪ੍ਰੇਰਨਾ ਸਦਕਾ ਕਾਂਗਰਸ 'ਚ 150 ਦੇ ਕਰੀਬ ਪਰਿਵਾਰ ਸ਼ਾਮਲ ਹੋਏ।
ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸ਼ਾਮਿਲ ਹੋਏ ਪਰਿਵਾਰਾਂ ਦਾ ਨਿਘਾ ਸਵਾਗਤ ਕੀਤਾ। ਇਸ ਮੌਕੇ ਭਲਾਈਪੁਰ ਵਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸੀ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਹਰ ਕੀਤਾ ਵਾਅਦਾ ਪੂਰਾ ਕੀਤਾ ਹੈ । ਉਨ੍ਹਾਂ ਪਾਰਟੀ ਦੇ ਹਰ ਵਰਕਰ ਨੂੰ ਆਪਣਾ ਪਰਿਵਾਰਕ ਮੈਂਬਰ ਸਮਝਦੇ ਹਨ ਅਤੇ ਉਨ੍ਹਾਂ ਨੂੰ ਬਣਦਾ ਮਾਨ ਸਤਿਕਾਰ ਦੇਣ 'ਚ ਕਦੇ ਹੋਈ ਕਮੀ ਨਹੀਂ ਆਉਣ ਦੇਣਗੇ। ਇਸ ਮੌਕੇ ਪ੍ਰਦੀਪ ਸਿੰਘ ਬੱਲੂ, ਮੰਗਲ ਸਿੰਘ, ਸੁਵਿੰਦਰ ਸਿੰਘ, ਬਚਨ ਸਿੰਘ, ਹੀਰਾ ਸਿੰਘ, ਸੋਹਣ ਸਿੰਘ ਫੌਜੀ, ਕੇਵਲ ਸਿੰਘ ਬਲਦੇਵ ਸਿੰਘ ਫੌਜੀ, ਸਰਬਜੀਤ ਸਿੰਘ ਖੱਖ, ਕਾਲਾ ਮਿਸਤਰੀ ਆਦਿ ਹਾਜ਼ਰ ਸਨ।
ਸਰਕਾਰ ਲੋਕ ਭਲਾਈ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਵਚਨਬੰਦ : ਭੁੱਲਰ
NEXT STORY