ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਮਲਹੋਤਰਾ, ਆਵਲਾ)—ਇਕ ਅਣਪਛਾਤੇ ਕਾਰ ਚਾਲਕ ਵੱਲੋਂ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਕਾਰ ਚਲਾਉਂਦੇ ਹੋਏ ਮੋਟਰਸਾਈਕਲ ਨਾਲ ਹਾਦਸਾ ਕਰ ਕੇ ਫਰਾਰ ਹੋ ਜਾਣ ਦੇ ਦੋਸ਼ 'ਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਕਾਰ ਚਲਾਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਕੌਰ ਪਤਨੀ ਹਰਬੰਸ ਸਿੰਘ ਵਾਸੀ ਲੱਖੋ ਕੇ ਬਹਿਰਾਮ ਨੇ ਦੋਸ਼ ਲਾਇਆ ਕਿ ਜਦ ਉਹ ਆਪਣੇ ਪੁੱਤਰ ਗੁਰਨਾਮ ਸਿੰਘ ਨਾਲ ਮੋਟਰਸਾਈਕਲ 'ਤੇ ਪਿੰਡ ਵਲੀਆਂ ਨੂੰ ਜਾ ਰਹੀ ਸੀ ਤਾਂ ਅਣਪਛਾਤੇ ਆਦਮੀ ਨੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰੀ ਤੇ ਇਸ ਹਾਦਸੇ ਵਿਚ ਉਹ ਜ਼ਖਮੀ ਹੋ ਗਏ। ਹੁਣ ਉਹ ਨਿੱਜੀ ਹਸਪਤਾਲ ਵਿਚ ਦਾਖਲ ਹਨ।
'ਬੱਚੀਆਂ 'ਤੇ ਹੋ ਰਹੇ ਜ਼ੁਲਮ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਸਰਕਾਰ'
NEXT STORY