ਮੋਗਾ (ਸੰਦੀਪ) - ਜ਼ਿਲਾ ਅਤੇ ਐਡੀਸ਼ਨਲ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਅਫੀਮ ਅਤੇ ਚੂਰਾ-ਪੋਸਤ ਦੀ ਸਮੱਗਲਿੰਗ 'ਚ ਸ਼ਾਮਲ ਦੋ ਦੋਸ਼ੀਆਂ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ ਦੋਵਾਂ ਨੂੰ 10-10 ਸਾਲ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨਾ ਨਾ ਅਦਾ ਕਰਨ ਦੀ ਸੂਰਤ 'ਚ ਉਨ੍ਹਾਂ ਨੂੰ ਇਕ-ਇਕ ਸਾਲ ਦੀ ਹੋਰ ਕੈਦ ਕੱਟਣ ਦਾ ਆਦੇਸ਼ ਦਿੱਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ 2 ਪੁਲਸ ਵੱਲੋਂ 17 ਅਪ੍ਰੈਲ 2014 ਨੂੰ ਸਥਾਨਕ ਚੜਿੱਕ ਚੌਕ 'ਚ ਨਾਕਾਬੰਦੀ ਦੌਰਾਨ ਟਰੱਕ ਸਵਾਰ ਅੰਮ੍ਰਿਤਸਰ ਨਿਵਾਸੀ ਸਰਬਜੀਤ ਸਿੰਘ ਉਰਫ ਸੱਭਾ ਅਤੇ ਜ਼ਿਲਾ ਅਬੋਹਰ ਦੇ ਪਿੰਡ ਕੁੰਡਲ ਨਿਵਾਸੀ ਸਤਪਾਲ ਸਿੰਘ ਉਰਫ ਸੰਤਾ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ 60 ਕਿਲੋ ਚੂਰਾ-ਪੋਸਤ ਅਤੇ 500 ਗ੍ਰਾਮ ਅਫੀਮ ਬਰਾਮਦ ਕੀਤੀ ਸੀ ਜਿਨ੍ਹਾਂ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਵੀਰਵਾਰ ਨੂੰ ਅਦਾਲਤ ਨੇ ਇਸ ਮਾਮਲੇ ਦੀ ਅੰਤਿਮ ਸੁਣਵਾਈ ਉਪਰੰਤ ਆਪਣਾ ਫੈਸਲਾ ਸੁਣਾਇਆ ਹੈ।
ਧੋਖਾਦੇਹੀ ਦੇ ਮਾਮਲੇ 'ਚ 4 ਨਾਮਜ਼ਦ
NEXT STORY