ਸੁਖਬੀਰ ਬਾਦਲ ਬਣੇ ਸ਼੍ਰੋਅਦ ਵਿਧਾਇਕ ਦਲ ਦੇ ਨੇਤਾ

You Are HereMalwa
Monday, March 20, 2017-11:28 PM

ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਚੁਣੇ ਗਏ। ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਗਾਰਡੀਅਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਹੋਈ ਵਿਧਾਇਕ ਦਲ ਦੇ ਮੈਂਬਰਾਂ ਦੀ ਬੈਠਕ 'ਚ ਇਹ ਫੈਸਲਾ ਹੋਇਆ।

ਮੈਂਬਰਾਂ ਨੇ ਸ਼੍ਰੋਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ 10 ਸਾਲਾਂ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਅਤੇ ਸ਼੍ਰੋਅਦ-ਭਾਜਪਾ ਸ਼ਾਸਨ 'ਚ ਕੀਤੇ ਗਏ ਵਿਕਾਸ ਦੀ ਤਾਰੀਫ ਕੀਤੀ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਦੀ ਅਗਵਾਈ 'ਚ ਪਾਰਟੀ ਵਿਰੋਧੀ ਧਿਰ ਦੀ ਸਕਾਰਾਤਮਕ ਭੂਮਿਕਾ ਨਿਭਾਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਕਲਿਆਣ ਲਈ ਕੰਮ ਕਰਦੀ ਰਹੇਗੀ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.