ਇਲਾਹਾਬਾਦ— ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਜ਼ਿਲੇ 'ਚ ਕੇਂਦਰ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਕਾਂਗਰਸ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਕ ਅਨੋਖਾ ਪੋਸਟਰ ਜਾਰੀ ਕੀਤਾ ਹੈ। ਕਾਂਗਰਸ ਦੇ ਇਸ ਪੋਸਟਰ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਸਰਕਾਰ ਦੇ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਝੂਠਾ ਦੱਸਿਆ ਗਿਆ ਹੈ। ਇੰਨਾ ਹੀ ਨਹੀਂ ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਗੱਲ ਨੂੰ ਸਾਬਤ ਕਰ ਦਿੰਦਾ ਹੈ ਕਿ ਮੋਦੀ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਤਾਂ ਉਸ ਨੂੰ ਕਾਂਗਰਸ ਵੱਲੋਂ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਜਾਣਕਾਰੀ ਅਨੁਸਾਰ ਕਾਂਗਰਸ ਵਰਕਰਾਂ ਵੱਲੋਂ ਜਾਰੀ ਕੀਤੇ ਗਏ ਪੋਸਟਰ 'ਚ ਮੋਦੀ ਸਰਕਾਰ ਦੇ 2 ਸਾਲ ਪੂਰੇ ਹੋਣ ਦੀ ਗੱਲ ਨੂੰ ਦੱਸਿਆ ਗਿਆ ਹੈ ਪਰ ਪ੍ਰਧਾਨ ਮੰਤਰੀ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਹੈ। ਇਸ ਪੋਸਟਰ 'ਚ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਕੋਈ ਕਹਿੰਦਾ ਹੈ ਮੋਦੀ ਸਰਕਾਰ ਨੇ ਆਪਣਏ ਵਾਅਦੇ ਪੂਰੇ ਕੀਤੇ ਹਨ ਤਾਂ ਉਹ ਮੋਦੀ ਸਰਕਾਰ ਦੇ ਸਾਰੇ ਵਾਅਦਿਆਂ ਦਾ ਲੇਖਾ-ਜੋਖਾ ਸਬੂਤ ਨਾਲ ਦਿਖਾਉਣ। ਕਾਂਗਰਸ ਵੱਲੋਂ ਉਨ੍ਹਾਂ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਇਸ ਪੋਸਟਰ 'ਚ ਬੇਰੋਜ਼ਗਾਰਾਂ ਨੂੰ ਨੌਕਰੀ, ਗੰਗਾ ਦੀ ਸਫਾਈ, ਰਾਮ ਮੰਦਰ ਦਾ ਨਿਰਮਾਣ, ਧਾਰਾ 370, ਭ੍ਰਿਸ਼ਟਾਚਾਰ, ਦਾਊਦ ਇਬਰਾਹਿਮ ਦੀ ਭਾਰਤ ਵਾਪਸੀ, ਮਹਿੰਗਾਈ, ਕਾਲਾ ਧਨ ਅਤੇ ਬੈਂਕ ਖਾਤੇ 'ਚ 15 ਲੱਖ ਵਰਗੇ ਮੁੱਦਿਆਂ ਦਾ ਜ਼ਿਕਰ ਕੀਤਾ ਗਿਆ ਹੈ। ਸ਼ਹਿਰ 'ਚ ਅੱਜ-ਕੱਲ ਇਹ ਪੋਸਟਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਜੇ. ਐੱਨ. ਯੂ. 'ਚ ਵਿਦੇਸ਼ੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਕਲਾਸਮੇਟ ਪਹੁੰਚਿਆ ਜੇਲ
NEXT STORY