ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਗਊ ਰੱਖਿਆ ਦੇ ਨਾਂ 'ਤੇ ਹਿੰਸਾ ਨੂੰ ਕਿਸੇ ਵੀ ਤਰ੍ਹਾਂ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਇਸ ਵਿਚ ਸ਼ਾਮਲ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸੰਸਦ ਦੇ ਸੁਚਾਰੂ ਸੰਚਾਲਨ ਲਈ ਮਾਨਸੂਨ ਸੈਸ਼ਨ ਦੀ ਪਹਿਲੀ ਸ਼ਾਮ 'ਤੇ ਇਥੇ ਸੰਸਦ ਭਵਨ ਵਿਚ ਸਰਬ ਪਾਰਟੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਸ਼੍ਰੀ ਮੋਦੀ ਨੇ ਗਊ ਰੱਖਿਆ ਦੇ ਨਾਂ 'ਤੇ ਹਿੰਸਾ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਵੀ ਅਜਿਹੇ ਲੋਕਾਂ ਵਿਰੁੱਧ ਸਖਤ ਕਦਮ ਚੁੱਕਣ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਹਿੰਸਾ ਨੂੰ ਸਿਆਸੀ ਲਾਭ ਲਈ ਫਿਰਕੂ ਰੰਗਤ ਦੇ ਕੇ ਦੇਸ਼ ਦਾ ਭਲਾ ਨਹੀਂ ਕੀਤਾ ਜਾ ਸਕਦਾ।
ਬੈਠਕ ਮਗਰੋਂ ਸੰਸਦੀ ਮਾਮਲੇ ਮੰਤਰੀ ਅਨੰਤ ਕੁਮਾਰ ਨੇ ਪੱਤਰਕਾਰਾਂ ਨੂੰ ਸਰਬ ਪਾਰਟੀ ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਖਤ ਲਹਿਜੇ ਵਿਚ ਕਿਹਾ ਹੈ ਕਿ ਦੇਸ਼ ਵਿਚ ਗਊ ਰੱਖਿਆ ਦੀ ਭਾਵਨਾ ਹੈ ਪਰ ਇਸ ਦੇ ਨਾਂ 'ਤੇ ਹਿੰਸਾ ਸਹਿਣ ਨਹੀਂ ਕੀਤੀ ਜਾਵੇਗੀ। ਇਸ ਸੰਬੰਧੀ ਸੂਬਾ ਸਰਕਾਰਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਗਊ ਰੱਖਿਆ ਦੇ ਨਾਂ 'ਤੇ ਹੋਣ ਵਾਲੀ ਹਿੰਸਾ ਨੂੰ ਲੈ ਕੇ ਸਖਤ ਕਾਰਵਾਈ ਕੀਤੀ ਜਾਵੇ।
ਸ਼੍ਰੀ ਮੋਦੀ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਕਿਹਾ ਗਿਆ ਹੈ ਕਿ ਗਊ ਰੱਖਿਆ ਦੇ ਨਾਂ 'ਤੇ ਹਿੰਸਾ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਰੱਖਿਆ ਦੇ ਨਾਂ 'ਤੇ ਕਈ ਲੋਕ ਨਿੱਜੀ ਦੁਸ਼ਮਣੀ ਕਾਰਨ ਕਾਨੂੰਨ ਹੱਥ ਵਿਚ ਲੈਕੇ ਭਿਆਨਕ ਅਪਰਾਧ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ. ਐੱਸ. ਟੀ. ਬਿੱਲ ਪਾਸ ਕਰਾਉਣ ਤੇ ਬਜਟ ਅਲਾਟਮੈਂਟ ਦੀ ਪ੍ਰਕਿਰਿਆ 1 ਅਪ੍ਰੈਲ ਤੋਂ ਸ਼ੁਰੂ ਕਰਨ ਵਿਚ ਮਦਦ ਦੇਣ ਲਈ ਵਿਰੋਧੀ ਪਾਰਟੀਆਂ ਦਾ ਧੰਨਬਾਦ ਕਰਦੇ ਹੋਏ ਸਾਰਿਆਂ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਸੁਚਾਰੂ ਸੰਚਾਲਨ ਵਿਚ ਸਹਿਯੋਗ ਕਰਨ ਦੀ ਅੱਜ ਅਪੀਲ ਕੀਤੀ।
ਅਸਮ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 60, 10 ਲੱਖ ਤੋਂ ਵਧ ਲੋਕ ਪ੍ਰਭਾਵਿਤ
NEXT STORY